8

Sri guru granth sahib ji with meaning in punjabi - ang 4

Sri guru granth sahib ji with meaning in punjabi ang 4 

Sri guru granth sahib ji with meaning in punjabi


ਅਸੰਖ ਭਗਤ ਗੁਣ ਗਿਆਨ ਵੀਚਾਰ ।।

(ਅਕਾਲ ਪੁਰਖ ਦੀ ਕੁਦਰਤ ਵਿੱਚ) ਅਣਗਿਣਤ ਭਗਤ ਹਨ,ਜੋ ਅਕਾਲ ਪੁਰਖ ਦੇ ਗੁਣਾਂ ਅਤੇ ਗਿਆਨ ਦੀ ਵਿਚਾਰ ਕਰ ਰਹੇ ਹਨ।

ਅਸੰਖ ਸਤੀ ਅਸੰਖ ਦਾਤਾਰ।।

ਅਨੇਕਾਂ ਹੀ ਦਾਨੀ ਤੇ ਦਾਤੇ ਹਨ।

ਅਸੰਖ ਸੂਰ ਮੁਹ ਭਖ ਸਾਰ।।

(ਅਕਾਲ ਪੁਰਖ ਦੀ ਰਚਨਾ ਵਿੱਚ) ਬੇਅੰਤ ਸੂਰਮੇ ਹਨ ਜੋ ਆਪਣੇ ਮੂੰਹਾਂ ਉੱਤੇ (ਭਾਵ ਸਨਮੁੱਖ ਹੋਕੇ) ਸ਼ਾਸਤ੍ਰਾਂ ਦੇ ਵਾਰ ਸਹਿੰਦੇ ਹਨ।

ਅਸੰਖ ਮੋਨਿ ਲਿਵ ਲਾਇ ਤਾਰ।।

ਅਨੇਕਾਂ ਮੋਨੀ ਹਨ, ਜੋ ਇੱਕ ਰਸ ਬ੍ਰਿਤੀ ਜੋੜ ਕੇ ਬੈਠ ਰਹੇ ਹਨ।

ਅਸੰਖ ਕਵਣ ਕਹਾ ਵੀਚਾਰੁ।।

ਮੇਰੀ ਕੀ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵਿਚਾਰ ਕਰ ਸਕਾਂ।

ਵਾਰਿਆ ਨ ਜਾਵਾ ਏਕ ਵਾਰ।।

(ਹੇ ਅਕਾਲ ਪੁਰਖ਼!) ਮੈਂ ਤਾਂ ਤੇਰੇ ਉੱਤੋਂ ਇੱਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ।)

ਜੋ ਤੁਧੁ ਭਾਵੈ ਸਾਈ ਭਲੀ ਕਾਰ।।

ਜੋ ਤੈਨੂੰ ਚੰਗਾ ਲਗਦਾ ਹੈ ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿੱਚ ਰਹਿਣਾ ਹੀ ਠੀਕ ਹੈ।

ਤੂ ਸਦਾ ਸਲਾਮਤਿ ਨਿਰੰਕਾਰ।।੧੭।।

ਹੇ ਨਿਰੰਕਾਰ! ਤੂੰ ਸਦਾ ਅਟੱਲ ਰਹਿਣ ਵਾਲਾ ਹੈ।।੧੭।।

ਅਸੰਖ ਮੂਰਖ ਅੰਧ ਘੋਰ।।

(ਨਿਰੰਕਾਰ ਦੀ ਰਚੀ ਹੋਈ ਸ੍ਰਿਸ਼ਟੀ ਵਿਚ) ਅਨੇਕਾਂ ਹੀ ਮਹਾਂ ਮੂਰਖ ਹਨ।

ਅਸੰਖ ਚੋਰ ਹਰਾਮਖੋਰ।।

ਅਨੇਕਾਂ ਹੀ ਚੋਰ ਹਨ, ਜੋ ਪਰਾਇਆ ਮਾਲ (ਚੁਰਾ ਚੁਰਾ ਕੇ) ਵਰਤ ਰਹੇ ਹਨ।

ਅਸੰਖ ਅਮਰ ਕਰਿ ਜਾਹਿ ਜੋਰ।।

ਅਤੇ ਅਨੇਕਾਂ ਹੀ ਇਹੋ ਜਿਹੇ ਮਨੁੱਖ ਹਨ, ਜੋ (ਦੂਜਿਆਂ ਉੱਤੇ) ਹੁਕਮ ਤੇ ਵਧੀਕੀਆਂ ਕਰ ਕਰ ਕੇ (ਅੰਤ ਨੂੰ ਇਸ ਸੰਸਾਰ ਤੋਂ) ਚਲੇ ਜਾਂਦੇ ਹਨ।

ਅਸੰਖ ਗਲਵਢ ਹਤਿਆ ਕਮਾਹਿ।।

ਅਨੇਕਾਂ ਹੀ ਖੂਨੀ ਮਨੁੱਖ ਲੋਕਾਂ ਦੇ ਗਲ਼ ਵੱਢ ਰਹੇ ਹਨ।

ਅਸੰਖ ਪਾਪੀ ਪਾਪੁ ਕਰਿ ਜਾਹਿ।।

ਅਤੇ ਅਨੇਕਾਂ ਹੀ ਪਾਪੀ ਮਨੁੱਖ ਪਾਪ ਕਮਾ ਕੇ (ਆਖਰ) ਇਸ ਦੁਨੀਆਂ ਤੋਂ ਤੁਰ ਜਾਂਦੇ ਹਨ।

ਅਸੰਖ ਕੂੜਿਆਰ ਕੂੜੇ ਫਿਰਾਹਿ।।

ਅਨੇਕਾਂ ਹੀ ਝੂਠ ਬੋਲਣ ਦੇ ਸੁਭਾਉ ਵਾਲੇ ਮਨੁੱਖ ਝੂਠ ਵਿੱਚ ਹੀ ਰੁੱਝੇ ਪਏ ਹਨ।

ਅਸੰਖ ਮਲੇਛ ਮਲੁ ਭਖਿ ਖਾਹਿ।।

ਅਤੇ ਅਨੇਕਾਂ ਹੀ ਖੋਟੀ ਬੁੱਧੀ ਵਾਲੇ ਮਨੁੱਖ ਮਲ (ਭਾਵ, ਅਖਾਜ) ਹੀ ਖਾਈ ਜਾ ਰਹੇ ਹਨ।

ਅਸੰਖ ਨਿੰਦਕ ਸਿਰਿ ਕਰਹਿ ਭਾਰੁ।।

ਅਨੇਕਾਂ ਹੀ ਨਿੰਦਕ (ਨਿੰਦਾ ਕਰ ਕੇ) ਆਪਣੇ ਸਿਰ ਉੱਤੇ (ਨਿੰਦਿਆ ਦਾ) ਭਾਰ ਚੁੱਕ ਰਹੇ ਹਨ।

ਨਾਨਕੁ ਨੀਚੁ ਕਹੈ ਵੀਚਾਰੁ।।

(ਹੇ ਨਿਰੰਕਾਰ! ਅਨੇਕਾਂ ਹੋਰ ਜੀਵ ਕਈ ਹੋਰ ਕੁਕਰਮਾਂ ਵਿੱਚ ਫਸੇ ਹੋਣਗੇ, ਮੇਰੀ ਕੀ ਤਾਕਤ ਹੈ ਕਿ ਤੇਰੀ ਕੁਦਰਤਿ ਦੀ ਪੂਰਨ ਵਿਚਾਰ ਕਰ ਸਕਾਂ ਨਾਨਕ ਵਿਚਾਰਾ (ਤਾਂ) ਇਹ (ਉਪਰਲੀ ਤੁੱਛ ਜਿਹੀ) ਵਿਚਾਰ ਪੇਸ਼ ਕਰਦਾ ਹੈ।

ਵਾਰਿਆ ਨ ਜਾਵਾ ਏਕ ਵਾਰ।।

(ਹੇ ਅਕਾਲ ਪੁਰਖ਼!) ਮੈਂ ਤਾਂ ਤੇਰੇ ਉੱਤੋਂ ਇੱਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੈਂ ਤੇਰੀ ਬੇਅੰਤ ਕੁਦਰਤ ਦੀ ਪੂਰਨ ਵਿਚਾਰ ਕਰਨ ਜੋਗਾ ਨਹੀਂ ਹਾਂ)।

ਜੋ ਤੁਧੁ ਭਾਵੈ ਸਾਈ ਭਲੀ ਕਾਰ।।

ਜੋ ਤੈਨੂੰ ਚੰਗਾ ਲਗਦਾ ਹੈ ਉਹੀ ਕੰਮ ਭਲਾ ਹੈ (ਭਾਵ, ਤੇਰੀ ਰਜ਼ਾ ਵਿੱਚ ਹੀ ਰਹਿਣਾ ਠੀਕ ਹੈ। ਤੇਰੀ ਸਿਫਤ ਸਲਾਹ ਕਰ ਕੇ ਅਸਾਂ ਜੀਵਾਂ ਲਈ ਇਹੀ ਭਲੀ ਗੱਲ ਹੈ ਕਿ ਤੇਰੀ ਰਜ਼ਾ ਵਿੱਚ ਰਹੀਏ)।

ਤੂ ਸਦਾ ਸਲਾਮਤਿ ਨਿਰੰਕਾਰ।।੧੮।।

ਹੇ ਨਿਰੰਕਾਰ! ਤੂੰ ਸਦਾ ਥਿਰ ਰਹਿਣ ਵਾਲਾ ਹੈਂ।।੧੮।।

ਅਸੰਖ ਨਾਵ ਅਸੰਖ ਥਾਵ।।

(ਕੁਦਰਤਿ ਦੇ ਅਨੇਕ ਜੀਵਾਂ ਤੇ ਹੋਰ ਬੇਅੰਤ ਪਦਾਰਥਾਂ ਦੇ) ਅਸੰਖ ਹੀ ਨਾਮ ਹਨ ਤੇ ਅਸੰਖਾਂ ਹੀ (ਉਹਨਾਂ ਦੇ ਥਾਂ ਟਿਕਾਣੇ ਹਨ।

ਅਗੰਮ ਅਗੰਮ ਅਸੰਖ ਲੋਅ।।

(ਕੁਦਰਤਿ ਵਿੱਚ) ਅਸੰਖਾਂ ਹੀ ਭਵਣ ਹਨ ਜਿਨ੍ਹਾਂ ਤੱਕ ਮਨੁੱਖ ਦੀ ਪਹੁੰਚ ਹੀ ਨਹੀਂ ਹੋ ਸਕਦੀ।

ਅਸੰਖ ਕਹਹਿ ਸਿਰਿ ਭਾਰੁ ਹੋਇ।।

(ਪਰ ਜੋ ਮਨੁੱਖ ਕੁਦਰਤਿ ਦਾ ਲੇਖਾ ਕਰਨ ਵਾਸਤੇ ਸ਼ਬਦ)' ਅਸੰਖ ' (ਭੀ) ਆਖਦੇ ਹਨ,(ਉਹਨਾਂ ਦੇ) ਸਿਰ ਉੱਤੇ ਭੀ ਭਾਰ ਹੁੰਦਾ ਹੈ (ਭਾਵ, ਉਹ ਭੀ ਭੁੱਲ ਕਰਦੇ ਹਨ,' ਅਸੰਖ ' ਸ਼ਬਦ ਭੀ ਕਾਫੀ ਨਹੀਂ ਹੈ)।

ਅਖਰੀ ਨਾਮੁ ਅਖਰੀ ਸਾਲਾਹ।।

(ਭਾਵੇਂ ਅਕਾਲ ਪੁਰਖ ਦੀ ਕੁਦਰਤ ਦਾ ਲੇਖਾ ਲਫਜ਼ 'ਅਸੰਖ' ਤਾਂ ਕਿਤੇ ਰਿਹਾ, ਕੋਈ ਭੀ ਸ਼ਬਦ ਕਾਫੀ ਨਹੀਂ ਹੈ, ਪਰ) ਅਕਾਲ ਪੁਰਖ ਦਾ ਨਾਮ ਭੀ ਅੱਖਰਾਂ ਦੀ ਰਾਹੀਂ ਹੀ (ਲਿਆ ਜਾ ਸਕਦਾ ਹੈ), ਉਸ ਦੀ ਸਿਫਤ ਸਲਾਹ ਭੀ ਅੱਖਰਾਂ ਦੀ ਰਾਹੀਂ ਹੀ ਕੀਤੀ ਜਾ ਸਕਦੀ ਹੈ।

ਅਖਰੀ ਗਿਆਨੁ ਗੀਤ ਗੁਣ ਗਾਹ।।

ਅਕਾਲ ਪੁਰਖ ਦਾ ਗਿਆਨ ਭੀ ਅੱਖਰਾਂ ਦੀ ਰਾਹੀਂ ਹੀ (ਵਿਚਾਰਿਆ ਜਾ ਸਕਦਾ ਹੈ)। ਅੱਖਰਾਂ ਦੀ ਰਾਹੀਂ ਹੀ ਉਸ ਦੇ ਗੀਤ ਅਤੇ ਗੁਣਾਂ ਦਾ ਵਾਕਫ਼ ਹੋ ਸਕੀਦਾ ਹੈ।

ਅਖਰੀ ਲਿਖਣੁ ਬੋਲਣੁ ਬਾਣਿ।।

ਬੋਲੀ ਦਾ ਲਿਖਣਾ ਅਤੇ ਬੋਲਣਾ ਭੀ ਅੱਖਰਾਂ ਦੀ ਰਾਹੀਂ ਹੀ ਦੱਸਿਆ ਜਾ ਸਕਦਾ ਹੈ।(ਇਸ ਕਰਕੇ ਸ਼ਬਦ 'ਅਸੰਖ' ਵਰਤਿਆ ਗਿਆ ਹੈ।

ਅਖਰਾ ਸਿਰਿ ਸੰਜੋਗੁ ਵਖਾਣਿ।।

(ਅੱਖਰਾਂ ਰਾਹੀਂ ਹੀ ਭਾਗਾਂ ਦਾ ਸੰਜੋਗ ਵਖਿਆਨ ਕੀਤਾ ਜਾ ਸਕਦਾ ਹੈ)।

ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ।।

(ਉਂਝ) ਜਿਸ ਅਕਾਲ ਪੁਰਖ ਨੇ (ਜੀਵਾਂ ਦੇ ਸੰਜੋਗ ਦੇ) ਇਹ ਅੱਖਰ ਲਿਖੇ ਹਨ, ਉਸ ਦੇ ਸਿਰ ਉੱਤੇ ਕੋਈ ਲੇਖ ਕਹੀਂ ਹੈ (ਭਾਵ, ਕੋਈ ਮਨੁੱਖ ਉਸ ਅਕਾਲ ਪੁਰਖ਼ ਦਾ ਲੇਖਾ ਨਹੀਂ ਕਰ ਸਕਦਾ)।

ਜਿਵ ਫੁਰਮਾਏ ਤਿਵ ਤਿਵ ਪਾਹਿ।।

ਜਿਸ ਜਿਸ ਤਰ੍ਹਾਂ ਉਹ ਅਕਾਲ ਪੁਰਖ ਹੁਕਮ ਕਰਦਾ ਹੈ ਉਸੇ ਤਰ੍ਹਾਂ (ਜੀਵ ਆਪਣੇ ਸੰਜੋਗ) ਭੋਗਦੇ ਹਨ।

ਜੇਤਾ ਕੀਤਾ ਤੇਤਾ ਨਾਉ।।

ਇਹ ਸਾਰਾ ਸੰਸਾਰ, ਜੋ ਅਕਾਲ ਪੁਰਖ ਨੇ ਬਣਾਇਆ ਹੈ, ਇਹ ਉਸ ਦਾ ਸਰੂਪ ਹੈ ('ਇਹੁ ਵਿਸੁ ਸੰਸਾਰੁ ਤੁਮ ਦੇਖਦੇ, ਇਹੁ ਹਰਿ ਕਾ ਰੂਪੁ ਹੈ, ਹਰਿ ਰੂਪੁ ਨਦਰੀ ਆਇਆ')।

ਵਿਣੁ ਨਾਵੈ ਨਾਹੀ ਕੋ ਥਾਉ।।

ਕੋਈ ਥਾਂ ਅਕਾਲ ਪੁਰਖ ਦੇ ਸਰੂਪ ਤੋਂ ਖਾਲੀ ਨਹੀਂ ਹੈ,(ਭਾਵ, ਜਿਹੜੀ ਥਾਂ ਜਾਂ ਪਦਾਰਥ ਵੇਖੀਏ ਉਹੀ ਅਕਾਲ ਪੁਰਖ ਦਾ ਸਰੂਪ ਦਿਸਦਾ ਹੈ, ਸ੍ਰਿਸ਼ਟੀ ਦਾ ਜ਼ੱਰਾ ਜ਼ੱਰਾ ਅਕਾਲ ਪੁਰਖ ਦਾ ਸਰੂਪ ਹੈ)।

ਕੁਦਰਤਿ ਕਵਣ ਕਹਾ ਵੀਚਾਰੁ।।

ਮੇਰੀ ਕੀ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵਿਚਾਰ ਕਰ ਸਕਾਂ?

ਵਾਰਿਆ ਨ ਜਾਵਾ ਏਕ ਵਾਰ।।

(ਹੇ ਅਕਾਲ ਪੁਰਖ਼!) ਮੈਂ ਤਾਂ ਤੇਰੇ ਉੱਤੋਂ ਇੱਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ)।

ਜੋ ਤੁਧੁ ਭਾਵੈ ਸਾਈ ਭਲੀ ਕਾਰ।।

ਜੋ ਤੈਨੂੰ ਚੰਗਾ ਲਗਦਾ ਹੈ, ਉਹੀ ਕੰਮ ਭਲਾ ਹੈ,(ਭਾਵ, ਤੇਰੀ ਰਜ਼ਾ ਵਿੱਚ ਰਹਿਣਾ ਹੀ ਅਸਾਂ ਜੀਵਾਂ ਲਈ ਭਲੀ ਗੱਲ ਹੈ)।

ਤੂ ਸਦਾ ਸਲਾਮਤਿ ਨਿਰੰਕਾਰ।।੧੮।।

ਹੇ ਨਿਰੰਕਾਰ! ਤੂੰ ਸਦਾ ਥਿਰ ਰਹਿਣ ਵਾਲਾ ਹੈਂ।।੧੮।।

ਭਰੀਐ ਹਥੁ ਪੈਰੁ ਤਨੁ ਦੇਹ।।

ਜੇ ਹੱਥ ਜਾਂ ਪੈਰ ਜਾਂ ਸਰੀਰ ਲਿੱਬੜ ਜਾਏ,

ਪਾਣੀ ਧੋਤੈ ਉਤਰਸੁ ਖੇਹ।।

ਤਾਂ ਪਾਣੀ ਨਾਲ਼ ਧੋਤਿਆਂ ਉਹ ਮੈਲ਼ ਉਤਰ ਜਾਂਦੀ ਹੈ।

ਮੂਤ ਪਲੀਤੀ ਕਪੜੁ ਹੋਇ।।

ਜੇ (ਕੋਈ) ਕੱਪੜਾ ਮੂਤਰ ਨਾਲ਼ ਗੰਦਾ ਹੋ ਜਾਏ,

ਦੇ ਸਾਬੂਣੁ ਲਈਐ ਓਹੁ ਧੋਇ।।

ਤਾਂ ਸਾਬੁਣ ਲਾ ਕੇ ਉਸ ਨੂੰ ਧੋ ਲਈਦਾ ਹੈ।

ਭਰੀਐ ਮਤਿ ਪਾਪਾ ਕੈ ਸੰਗਿ।।

(ਪਰ)ਜੇ (ਮਨੁੱਖ ਦੀ) ਬੁੱਧੀ ਪਾਪਾਂ ਨਾਲ਼ ਮਲੀਨ ਹੋ ਜਾਏ,

ਓਹੁ ਧੋਪੈ ਨਾਵੈ ਕੈ ਰੰਗਿ।।

ਤਾਂ ਉਹ ਪਾਪ ਅਕਾਲ ਪੁਰਖ ਦੇ ਨਾਮ ਵਿੱਚ ਪਿਆਰ ਕਰਨ ਨਾਲ਼ ਹੀ ਧੋਇਆ ਜਾ ਸਕਦਾ ਹੈ।

ਪੁੰਨੀ ਪਾਪੀ ਆਖਣੁ ਨਾਹਿ।।

ਹੇ ਨਾਨਕ! 'ਪੁੰਨੀ' ਜਾਂ 'ਪਾਪ' ਨਿਰਾ ਨਾਮ ਹੀ ਨਹੀਂ ਹੈ (ਭਾਵ, ਨਿਰਾ ਕਹਿਣ ਮਾਤਰ ਨਹੀਂ ਹੈ, ਸੱਚ ਮੁੱਚ ਹੀ)

ਕਰਿ ਕਰਿ ਕਰਣਾ ਲਿਖਿ ਲੈ ਜਾਹੁ।।

ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ।

ਆਪੇ ਬੀਜਿ ਆਪੇ ਹੀ ਖਾਹੁ।।

ਜੋ ਕੁੱਝ ਤੂੰ ਬਿਜੇਂਗਾ, ਉਸ ਦਾ ਫ਼ਲ ਆਪ ਹੀ ਖਾਹਿਂਗਾ।

ਨਾਨਕ ਹੁਕਮੀ ਆਵਹੁ ਜਾਹੁ।।੨੦।।

(ਆਪਣੇ ਬੀਜੇ ਅਨੁਸਾਰ) ਅਕਾਲ ਪੁਰਖ ਦੇ ਹੁਕਮ ਵਿੱਚ ਜਨਮ ਮਰਨ ਦੇ ਗੇੜ ਵਿੱਚ ਪਿਆ ਰਹੇਂਗਾ।।੨੦।।

ਤੀਰਥੁ ਤਪੁ ਦਇਆ ਦਤੁ ਦਾਨੁ।।

ਤੀਰਥ ਜਾਤਰਾ, ਤਪਾਂ ਦੀ ਸਾਧਨਾ, (ਜੀਆਂ ਤੇ) ਦਇਆ ਕਰਨੀ, ਦਿੱਤਾ ਹੋਇਆ ਦਾਨ (ਇਹਨਾਂ ਕਰਮਾਂ ਦੇ ਵੱਟੇ) ;

ਜੇ ਕੋ ਪਾਵੈ ਤਿਲ ਕਾ ਮਾਨੁ।।

ਜੇ ਕਿਸੇ ਮਨੁੱਖ ਨੂੰ ਕੋਈ ਵਡਿਆਈ ਮਿਲ ਭੀ ਜਾਏ, ਤਾਂ ਰਤਾ ਮਾਤਰ ਹੀ ਮਿਲਦੀ ਹੈ।

ਸੁਣਿਆ ਮੰਨਿਆ ਮਨਿ ਕੀਤਾ ਭਾਉ।।

(ਪਰ ਜਿਸ ਮਨੁੱਖ ਨੇ ਅਕਾਲ ਪੁਰਖ ਦੇ ਨਾਮ ਵਿੱਚ)ਸੁਰਤ ਜੋੜੀ ਹੈ, (ਜਿਸ ਦਾ ਮਨ ਨਾਮ ਵਿੱਚ) ਪਤੀਜ ਗਿਆ ਹੈ, (ਅਤੇ ਜਿਸ ਨੇ ਆਪਣੇ ਮਨ) ਵਿੱਚ (ਅਕਾਲ ਪੁਰਖ ਦਾ) ਪਿਆਰ ਜਮਾਇਆ ਹੈ,

ਅੰਤਰਗਤਿ ਤੀਰਥਿ ਮਲਿ ਨਾਉ।।

ਉਸ ਮਨੁੱਖ ਨੇ (ਮਾਨੋ) ਆਪਣੇ ਅੰਦਰਲੇ ਤੀਰਥ ਵਿੱਚ ਮਲ ਮਲ ਕੇ ਇਸ਼ਨਾਨ ਕਰ ਲਿਆ ਹੈ (ਭਾਵ, ਉਸ ਮਨੁੱਖ ਨੇ ਆਪਣੇ ਮਨ ਦੀ ਮੈਲ ਲਾਹ ਲਈ ਹੈ)।

ਸਭਿ ਗੁਣ ਤੇਰੇ ਮੈ ਨਾਹੀ ਕੋਇ।।

ਮੇਰੀ ਕੋਈ ਪਾਂਇਆਂ ਨਹੀਂ (ਕਿ ਮੈਂ ਤੇਰੇ ਗੁਣ ਗਾ ਸਕਾਂ), ਇਹ ਸਭ ਤੇਰੀਆਂ ਹੀ ਵਡਿਆਈਆਂ ਹਨ।

ਵਿਣੁ ਗੁਣ ਕੀਤੇ ਭਗਤਿ ਨ ਹੋਇ।।

(ਹੇ ਅਕਾਲ ਪੁਰਖ਼!) ਜੇ ਤੂੰ (ਆਪ ਆਪਣੇ) ਗੁਣ (ਮੇਰੇ ਵਿੱਚ) ਪੈਦਾ ਨਾਹ ਕਰੇ ਤਾਂ ਮੈਥੋਂ ਤੇਰੀ ਭਗਤੀ ਨਹੀਂ ਹੋ ਸਕਦੀ।

ਸੁਅਸਤਿ ਆਥਿ ਬਾਣੀ ਬਰਮਾਉ।।

(ਹੇ ਨਿਰੰਕਾਰ! ਤੇਰੀ ਸਦਾ ਜੈ ਹੋਵੇ! ਤੂੰ ਆਪ ਹੀ ਮਾਇਆ ਹੈਂ, ਤੂੰ ਆਪ ਹੀ ਬਾਣੀ ਹੈਂ, ਤੂੰ ਆਪ ਹੀ ਤੂੰ ਆਪ ਹੀ ਬ੍ਰਹਮਾ ਹੈਂ (ਭਾਵ, ਸ ਸ੍ਰਿਸ਼ਟੀ ਨੂੰ ਬਣਾਉਣ ਵਾਲੇ ਮਾਇਆ, ਬਾਣੀ ਜਾਂ ਬ੍ਰਹਮਾ ਤੈਥੋਂ ਵੱਖਰੀ ਹਸਤੀ ਵਾਲੇ ਨਹੀਂ ਹਨ ਵੱਖਰੀ ਹਸਤੀ ਵਾਲ਼ੇ ਨਹੀਂ ਹਨ, ਜੋ ਲੋਕਾਂ ਨੇ ਮੰਨ ਰੱਖੇ ਹਨ।)

ਸਤਿ ਸੁਹਾਣੁ ਸਦਾ ਮਨਿ ਚਾਉ।।

ਤੂੰ ਸਦਾ ਥਿਰ ਹੈਂ, ਸੋਹਣਾ ਹੈਂ, ਤੇਰੇ ਮਨ ਵਿਚ ਸਦਾ ਖਿੜਾਉ ਹੈ,(ਤੂੰ ਹੀ ਜਗਤ ਰਚਣ ਵਾਲਾ ਹੈਂ, ਤੈਨੂੰ ਹੀ ਪਤਾ ਹੈ ਤੂੰ ਕਦੋਂ ਬਣਾਇਆ)।

ਕਵਣੁ ਸੁ ਵੇਲਾ ਵਖਤੁ ਕਵਣੁ ਕਵਣੁ ਥਿਤਿ ਕਵਣੁ ਵਾਰੁ।।

ਕਿਹੜਾ ਉਹ ਵੇਲਾ ਤੇ ਵਕਤ ਸੀ, ਕਿਹੜੀ ਥਿਤ ਸੀ, ਕਿਹੜਾ ਦਿਨ ਸੀ,

ਕਵਣੁ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ।।

ਕਿਹੜੀਆਂ ਉਹ ਰੁੱਤਾਂ ਸਨ ਅਤੇ ਕਿਹੜਾ ਉਹ ਮਹੀਨਾ ਸੀ ਜਦੋਂ ਇਹ ਸੰਸਾਰ ਬਣਿਆ ਸੀ?

ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ।।

(ਕਦੋਂ ਇਹ ਸੰਸਾਰ ਬਣਿਆ?) ਉਸ ਸਮੇਂ ਦਾ ਪੰਡਤਾਂ ਨੂੰ ਵੀ ਪਤਾ ਨਾ ਲੱਗਿਆ ਜੇ ਪਤਾ ਹੁੰਦਾ ਤਾਂ (ਇਸ ਮਜ਼ਮੂਨ ਉੱਤੇ ਵੀ) ਇੱਕ ਪੁਰਾਣ ਲਿਖਿਆ ਹੁੰਦਾ।

ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ।।

ਉਸ ਸਮੇਂ ਦੀ ਕਾਜ਼ੀਆਂ ਨੂੰ ਖਬਰ ਨਾ ਲੱਗੀ ਸਕੀ ਨਹੀਂ ਤਾਂ ਉਹ ਲੇਖ ਲਿਖ ਦਿੰਦੇ ਜਿਵੇਂ ਉਨ੍ਹਾਂ (ਆਇਤਾਂ ਇਕੱਠੀਆਂ ਕਰਕੇ) ਕੁਰਾਨ(ਲਿਖਿਆ ਸੀ)।

ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ।।

(ਜਦੋਂ ਜਗਤ ਬਣਿਆ ਸੀ ਤਦੋਂ) ਕਿਹੜੀ ਥਿੱਤ ਸੀ, ਕਿਹੜਾ ਵਾਰ ਸੀ ਇਹ ਗੱਲ ਕੋਈ ਜੋਗੀ ਵੀ ਨਹੀਂ ਜਾਣਦਾ। ਕੋਈ ਮਨੁੱਖ ਨਹੀਂ(ਦੱਸ ਨਹੀਂ ਸਕਦਾ ਕਿ ਤਦੋਂ ਕਿਹੜੀ ਰੁੱਤ ਸੀ ਤੇ ਕਿਹੜਾ ਮਹੀਨਾ ਸੀ।

ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ।।

ਜੋ ਸਿਰਜਣਹਾਰ ਇਸ ਜਗਤ ਨੂੰ ਪੈਦਾ ਕਰਦਾ ਹੈ, ਉਹ ਆਪ ਹੀ ਜਾਣਦਾ ਹੈ (ਕਿ ਜਗਤ ਕਦੋਂ ਰਚਿਆ)।

ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ।।

ਮੈਂ ਕਿਸ ਤਰ੍ਹਾਂ (ਅਕਾਲ ਪੁਰਖ ਦੀ ਵਡਿਆਈ) ਦੱਸਾਂ, ਕਿਸ ਤਰ੍ਹਾਂ ਅਕਾਲ ਪੁਰਖ ਦੀ ਸਿਫਤ ਸਲਾਹ ਕਰਾਂ, ਕਿਸ ਤਰ੍ਹਾਂ (ਅਕਾਲ ਪੁਰਖ ਦੀ ਵਡਿਆਈ) ਵਰਨਣ ਕਰਾਂ ਅਤੇ ਕਿਸ ਤਰ੍ਹਾਂ ਸਮਝ ਸਕਾਂ?


   ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫਤਹਿ 



























































No comments

Powered by Blogger.