8

Sri guru granth sahib ji with meaning in punjabi - ang 20

Sri guru granth sahib ji with meaning in punjabi  ang 20

Sri guru granth sahib ji with meaning in punjabi

ਪੰਚ ਭੂਤ ਸਚਿ ਭੈ ਰਤੇ ਜੋਤਿ ਸਚੀ ਮਨ ਮਾਹਿ।।

ਉਸ ਦਾ ਸਾਰਾ ਸਰੀਰ ਪ੍ਰਭੂ ਦੀ ਯਾਦ ਵਿੱਚ ਪ੍ਰਭੂ ਦੇ ਅਦਬ ਵਿੱਚ ਰੰਗਿਆ ਰਹਿੰਦਾ ਹੈ, ਸਦਾ ਥਿਰ ਪ੍ਰਭੂ ਦੀ ਜੋਤਿ ਸਦਾ ਉਸਦੇ ਮਨ ਵਿੱਚ ਟਿਕੀ ਰਹਿੰਦੀ ਹੈ।

ਨਾਨਕ ਅਉਗਣ ਵੀਸਰੇ ਗੁਰਿ ਰਾਖੇ ਪਤਿ ਤਾਹਿ ।।੪।।੧੫।।

ਹੇ ਨਾਨਕ! ਜਿਸ ਮਨੁੱਖ ਦੀ ਗੁਰੂ ਨੇ ਰਾਖੀ ਕੀਤੀ, ਉਸ ਨੂੰ (ਲੋਕ ਪਰਲੋਕ ਵਿੱਚ) ਇੱਜ਼ਤ ਮਿਲੀ, ਵਿਕਾਰ ਉਸ ਤੋਂ ਪਰੇ ਹਟ ਗਏ।।੪।।੧੫।।

ਸਿਰੀਰਾਗੁ ਮਹਲਾ ੧।।

ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ।।

ਹੇ ਨਾਨਕ! (ਸੰਸਾਰ ਇਕ ਅਥਾਹ ਸਮੁੰਦਰ ਹੈ) ਜੇ ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਸਿਮਰਨ ਦੀ ਬੇੜੀ ਬਣਾ ਲਈਏ ਤਾਂ (ਇਸ ਸੰਸਾਰ ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।

ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ।।

ਪਰ ਅਨੇਕਾਂ ਹੀ ਅਹੰਕਾਰੀ ਜੀਵ ਹਨ (ਜੋ ਆਪਣੀ ਹੀ ਅਕਲ ਦੇ ਮਾਣ ਵਿੱਚ ਰਹਿ ਕੇ ਕੁਰਾਹੇ ਪੈ ਕੇ) ਜੰਮਦੇ ਹਨ ਤੇ ਮਰਦੇ ਹਨ (ਜਨਮ ਮਰਨ ਦੇ ਗੇੜ ਵਿੱਚ ਪਏ ਰਹਿੰਦੇ ਹਨ)

ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ।।੧।।

ਆਪਣੀ ਅਕਲ ਦੇ ਹਠ ਤੇ ਤੁਰਿਆਂ (ਸੰਸਾਰ ਸਮੁੰਦਰ ਦੇ ਵਿਕਾਰਾਂ ਵਿੱਚ) ਡੁੱਬੀਦਾ ਹੀ ਹੈ ਜੋ ਮਨੁੱਖ ਗੁਰੂ ਦੇ ਰਾਹ ਉੱਤੇ ਤੁਰਦਾ ਹੈ ਉਸਨੂੰ ਪਰਮਾਤਮਾ ਪਾਰ ਲੰਘਾ ਲੈਂਦਾ ਹੈ।।੧।।

ਗੁਰ ਬਿਨੁ ਕਿਉ ਤਰੀਐ ਸੁਖੁ ਹੋਇ।।

ਗੁਰੂ ਦੀ ਸ਼ਰਨ ਤੋਂ ਬਿਨਾਂ ਨਾਹ ਹੀ (ਇਸ ਸੰਸਾਰ ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ, ਨਾਹ ਹੀ ਆਤਮਕ ਅਨੰਦ ਮਿਲਦਾ ਹੈ।

ਜਿਉ ਭਾਵੈ ਤਿਉ ਰਾਖੁ ਤੂ ਮੈ ਅਵਰੁ ਨ ਦੂਜਾ ਕੋਇ।।੧।। ਰਹਾਉ।।

(ਇਸ ਵਾਸਤੇ, ਹੇ ਮਨ! ਪ੍ਰਭੂ ਦਰ ਤੇ ਅਰਦਾਸ ਕਰ ਤੇ ਆਖ ਕਿ ਹੇ ਪ੍ਰਭੂ!) ਜਿਵੇਂ ਹੋ ਸਕੇ ਤੂੰ ਮੈਨੂੰ (ਗੁਰੂ ਦੀ ਸ਼ਰਨ ਵਿੱਚ) ਰੱਖ, ਇਸ ਸੰਸਾਰ ਸਮੁੰਦਰ ਵਿੱਚੋਂ ਪਾਰ ਲੰਘਣ ਵਾਸਤੇ) ਮੈਨੂੰ ਕੋਈ ਹੋਰ (ਆਸਰਾ) ਨਹੀਂ ਸੁੱਝਦਾ।।੧।। ਰਹਾਉ।।

ਆਗੈ ਦੇਖਉ ਡਉ ਜਲੈ ਪਾਛੈ ਹਰਿਓ ਅੰਗੂਰੁ।।

(ਜਗਤ ਇੱਕ ਜੰਗਲ ਸਮਾਨ ਹੈ ਜਿਸ ਵਿੱਚ ਅੱਗੇ ਤਾਂ ਅੱਗ ਲੱਗੀ ਹੋਈ ਹੈ, ਜੋ ਪਲੇ ਹੋਏ ਵੱਡੇ ਵੱਡੇ ਰੁੱਖਾਂ ਨੂੰ ਸਾੜਦੀ ਜਾਂਦੀ ਹੈ; ਤੇ ਪਿੱਛੇ ਪਿੱਛੇ ਨਵੇਂ ਕੋਮਲ ਬੂਟੇ ਉੱਗਦੇ ਜਾ ਰਹੇ ਹਨ), ਪਿੱਛੇ ਪਿੱਛੇ ਨਵੇਂ ਕੋਮਲ ਬਾਲ ਜੰਮਦੇ ਆ ਰਹੇ ਹਨ।

ਜਿਸ ਤੇ ਉਪਜੈ ਤਿਸ ਤੇ ਬਿਨਸੈ ਘਟਿ ਘਟਿ ਸਚੁ ਭਰਪੂਰਿ।।

ਜਿਸ ਪਰਮਾਤਮਾ ਤੋਂ ਇਹ ਜਗਤ ਪੈਦਾ ਹੁੰਦਾ ਹੈ, ਉਸੇ (ਦੇ ਹੁਕਮ) ਅਨੁਸਾਰ ਨਾਸ ਭੀ ਹੁੰਦਾ ਰਹਿੰਦਾ ਹੈ ਤੇ ਉਹ ਸਦਾ - ਥਿਰ ਪ੍ਰਭੂ ਹਰੇਕ ਸਰੀਰ ਵਿੱਚ ਨਕਾ - ਨਕ ਮੌਜੂਦ ਹੈ।

ਆਪੇ ਮੇਲਿ ਮਿਲਾਵਹੀ ਸਾਚੈ ਮਹਲਿ ਹਦੂਰਿ।।੨।।

ਹੇ ਪ੍ਰਭੂ! ਤੂੰ ਆਪ ਹੀ ਜੀਵਾਂ ਨੂੰ ਆਪਣੇ ਚਰਨਾਂ ਵਿੱਚ ਜੋੜਦਾ ਹੈਂ, ਤੂੰ ਆਪ ਹੀ ਆਪਣੇ ਸਦਾ ਥਿਰ ਮਹਲ ਵਿੱਚ ਹਜ਼ੂਰੀ ਵਿੱਚ ਰੱਖਦਾ ਹੈਂ।।੨।।

ਸਾਹਿ ਸਾਹਿ ਤੁਝੁ ਸੰਮਲਾ ਕਦੇ ਨ ਵਿਸਾਰੇਉ।।

(ਹੇ ਪ੍ਰਭੂ! ਮਿਹਰ ਕਰ) ਮੈਂ ਹਰੇਕ ਸਾਹ ਦੇ ਨਾਲ ਤੈਨੂੰ ਯਾਦ ਕਰਦਾ ਰਹਾਂ, ਤੈਨੂੰ ਕਦੇ ਵੀ ਨਾਹ ਭੁਲਾਵਾਂ।

ਜਿਉ ਜਿਉ ਸਾਹਬੁ ਮਨਿ ਵਸੈ ਗੁਰਮੁਖਿ ਅੰਮ੍ਰਿਤੁ ਪੇਉ।।

( ਜੇ ਮਾਲਕ ਪ੍ਰਭੂ ਦੀ ਮਿਹਰ ਹੋਵੇ ਤਾਂ) ਗੁਰੂ ਦੀ ਸ਼ਰਨ ਪੈ ਕੇ ਜਿਉਂ ਜਿਉਂ (ਉਹ) ਮਾਲਕ (ਮੇਰੇ) ਮਨ ਵਿੱਚ ਟਿਕਿਆ ਰਹੇ, ਮੈਂ ਆਤਮਕ ਜੀਵਨ ਦੇਣ ਵਾਲਾ (ਉਸ ਦਾ) ਨਾਮ ਜਲ ਪੀਂਦਾ ਰਹਾਂ।

ਮਨੁ ਤਨੁ ਤੇਰਾ ਤੂ ਧਣੀ ਗਰਬੁ ਨਿਵਾਰਿ ਸਮੇਉ।।੩।।

(ਹੇ ਪ੍ਰਭੂ! ਮੇਰਾ) ਮਨ (ਮੇਰਾ) ਤਨ ਤੇਰਾ ਹੀ ਦਿੱਤਾ ਹੋਇਆ ਹੈ, ਤੂੰ ਹੀ (ਮੇਰਾ) ਮਾਲਕ ਹੈਂ। (ਮਿਹਰ ਕਰ, ਮੈਂ ਆਪਣੇ ਅੰਦਰੋਂ) ਅਹੰਕਾਰ ਦੂਰ ਕਰਕੇ (ਤੇਰੀ ਯਾਦ ਵਿੱਚ) ਲੀਨ ਰਹਾਂ।।੩।।

ਜਿਨਿ ਏਹੁ ਜਗਤੁ ਉਪਾਇਆ ਤ੍ਰਿਭਵਣੁ ਕਰਿ ਆਕਾਰੁ।।

ਜਿਸ (ਜੋਤਿ ਸਰੂਪ ਪ੍ਰਭੂ) ਨੇ ਇਹ ਜਗਤ ਪੈਦਾ ਕੀਤਾ ਹੈ, ਇਹ ਤ੍ਰਿਭਵਣੀ ਸਰੂਪ ਬਣਾਇਆ ਹੈ,

ਗੁਰਮੁਖਿ ਚਾਨਣੁ ਜਾਣੀਐ ਮਨਮੁਖਿ ਮੁਗਧੁ ਗੁਬਾਰੁ।।

ਗੁਰੂ ਦੀ ਸ਼ਰਨ ਪਿਆਂ ਉਸ ਜੋਤਿ ਨਾਲ ਸਾਂਝ ਬਣਾਈ ਜਾ ਸਕਦੀ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਇਹ ਜੋਤਿ ਨਹੀਂ ਦਿਸਦੀ, ਉਸਨੂੰ) ਆਤਮਕ ਹਨੇਰਾ ਹੀ ਹਨੇਰਾ ਹੈ।

ਘਟਿ ਘਟਿ ਜੋਤਿ ਨਿਰੰਤਰੀ ਬੂਝੈ ਗੁਰਮਤਿ ਸਾਰੁ।।੪।।

(ਭਾਵੇਂ) ਰੱਬੀ ਜੋਤਿ ਇੱਕ ਰਸ ਹਰੇਕ ਸਰੀਰ ਵਿੱਚ ਵਿਆਪਕ ਹੈ, (ਪਰ) ਗੁਰੂ ਦੀ ਮੱਤ ਲਿਆਂ ਹੀ (ਇਹ) ਅਸਲੀਅਤ ਸਮਝੀ ਜਾ ਸਕਦੀ ਹੈ।।੪।।

ਗੁਰਮੁਖਿ ਜਿਨੀ ਜਾਣਿਆ ਤਿਨ ਕੀਚੈ ਸਾਬਾਸਿ।।

ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਸਰਬ ਵਿਆਪੀ ਜੋਤਿ ਨਾਲ ਸਾਂਝ ਪਾ ਲਈ, ਉਹਨਾਂ ਨੂੰ ਸ਼ਾਬਾਸ਼ੇ ਮਿਲਦੀ ਹੈ।

ਸਚੇ ਸੇਤੀ ਰਲਿ ਮਿਲੇ ਸਚੇ ਗੁਣ ਪਰਗਾਸਿ।।

ਉਹ ਸਦਾ ਥਿਰ ਪ੍ਰਭੂ ਨਾਲ ਇਕ ਮਿਕ ਹੋ ਜਾਂਦੇ ਹਨ, ਸਦਾ ਥਿਰ ਪ੍ਰਭੂ ਦੇ ਗੁਣ ਉਹਨਾਂ ਵਿੱਚ ਉੱਘੜ ਆਉਂਦੇ ਹਨ।

ਨਾਨਕ ਨਾਮਿ ਸੰਤੋਖੀਆ ਜੀਉ ਪਿੰਡੁ ਪ੍ਰਭ ਪਾਸਿ।।੫।।੧੬।।

ਹੇ ਨਾਨਕ! ਨਾਮ ਵਿੱਚ ਜੁੜ ਕੇ ਉਹ ਮਨੁੱਖ ਆਤਮਕ ਸ਼ਾਂਤੀ ਮਾਣਦੇ ਹਨ ਉਹ ਆਪਣੀ ਜਿੰਦ ਆਪਣਾ ਸਰੀਰ ਪ੍ਰਭੂ ਦੇ ਹਵਾਲੇ ਕਰੀ ਰੱਖਦੇ ਹਨ।।

ਸਿਰੀਰਾਗੁ ਮਹਲਾ ੧।।

ਸੁਣਿ ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ।।

ਹੇ ਪਿਆਰੇ ਮਿਤ੍ਰ ਮਨ! (ਮੇਰੀ ਸਿੱਖਿਆ) ਸੁਣ। ਪਰਮਾਤਮਾ ਨੂੰ ਮਿਲ, (ਮਿਲਣ ਦਾ) ਇਹ (ਮਨੁੱਖਾ ਜਨਮ ਹੀ) ਵੇਲਾ ਹੈ।

ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਇਹੁ ਤਨੁ ਦੇਹ।।

ਜਦੋਂ ਤੱਕ ਜੁਆਨੀ ਵਿੱਚ (ਹਾਂ ਤੇ) ਸਾਹ ਆ ਰਿਹਾ ਹੈ, ਤਦੋਂ ਤੱਕ ਹੀ ਇਹ ਸਰੀਰ ਕੰਮ ਦੇ ਰਿਹਾ ਹੈ।

ਬਿਨੁ ਗੁਣ ਕਾਮਿ ਨ ਆਵਈ ਢਹਿ ਢੇਰੀ ਤਨੁ ਖੇਹ।।੧।।

ਜੇ ਪ੍ਰਭੂ ਦੇ ਗੁਣ (ਆਪਣੇ ਅੰਦਰ) ਨਾਹ ਵਸਾਏ, ਤਾਂ ਇਹ ਸਰੀਰ ਕਿਸ ਕੰਮ? ਇਹ ਤਾਂ ਆਖਰ ਢਹਿ ਕੇ ਮਿੱਟੀ ਦੀ ਢੇਰੀ ਹੋ ਜਾਇਗਾ।।੧।।

ਮੇਰੇ ਮਨ ਲੈ ਲਾਹਾ ਘਰਿ ਜਾਹਿ।।

ਹੇ ਮੇਰੇ ਮਨ! (ਇਥੋਂ ਆਤਮਕ) ਲਾਭ ਖੱਟ ਕੇ (ਆਪਣੇ ਪਰਲੋਕ) ਘਰ ਵਿੱਚ ਜਾਹ।।

ਗੁਰਮੁਖਿ ਨਾਮੁ ਸਲਾਹੀਐ ਹਉਮੈ ਨਿਵਰੀ ਭਾਹਿ।।੧।। ਰਹਾਉ।।

ਗੁਰੂ ਦੀ ਸਰਨ ਪੈ ਕੇ (ਇਥੇ) ਪ੍ਰਭੂ ਦਾ ਨਾਮ ਸਲਾਹੁਣਾ ਚਾਹੀਦਾ ਹੈ, ਨਾਮ ਦੀ ਬਰਕਤਿ ਨਾਲ ਹਉਮੈ ਦੀ ਅੱਗ (ਅੰਦਰੋਂ) ਮਿਟ ਜਾਂਦੀ ਹੈ (ਇਹ ਅੱਗ ਕਿ ਮੈਂ ਵੱਡਾ ਹਾਂ, ਮੈਂ ਵੱਡਾ ਬਣ ਜਾਵਾਂ ਬੁਝ ਜਾਂਦੀ ਹੈ)।।੧।। ਰਹਾਉ।।

ਸੁਣਿ ਸੁਣਿ ਗੰਢਣੁ ਗੰਢੀਐ ਲਿਖਿ ਪੜਿ ਬੁਝਹਿ ਭਾਰੁ।।

(ਪੜ੍ਹੇ ਹੋਏ ਲੋਕ) ਬੇਅੰਤ ਪੁਸਤਕਾਂ ਲਿਖ ਲਿਖ ਕੇ ਪੜ੍ਹ ਪੜ੍ਹ ਕੇ ਵਿਚਾਰਦੇ ਹਨ, (ਗਿਆਨ ਦੀਆਂ ਗੱਲਾਂ) ਸੁਣ ਸੁਣ ਕੇ (ਲੋਕਾਂ ਦੀਆਂ ਨਜ਼ਰਾਂ ਵਿੱਚ ਵਿਚਾਰਵਾਨ (ਦਿਸਣ ਦਾ) ਵਿਅਰਥ ਜਤਨ ਕਰਦੇ ਹਨ।

ਤ੍ਰਿਸਨਾ ਅਹਿਨਿਸਿ ਅਗਲੀ ਹਉਮੈ ਰੋਗੁ ਵਿਕਾਰੁ।।

ਪਰ ਅੰਤਰ ਆਤਮੇ ਦਿਨ ਰਾਤ ਬਹੁਤ ਤ੍ਰਿਸ਼ਨਾ (ਵਿਆਪ ਰਹੀ) ਹੈ, ਅੰਦਰ ਹਉਮੈ ਦਾ ਰੋਗ, ਹਉਮੈ ਦਾ ਵਿਕਾਰ (ਕਾਇਮ) ਹੈ।

ਓਹੁ ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ ਸਾਰੁ।।੨।।

(ਦੂਜੇ ਪਾਸੇ) ਉਹ ਪਰਮਾਤਮਾ (ਇਸ ਚੁੰਚ - ਗਿਆਨਤਾ ਦੀ) ਪਰਵਾਹ ਨਹੀਂ ਕਰਦਾ, (ਸਾਡੇ ਗਿਆਨ) ਉਸਨੂੰ ਤੋਲ ਭੀ ਨਹੀਂ ਸਕਦੇ। ਗੁਰੂ ਦੀ ਮੱਤ ਲੈ ਕੇ ਉਸਦੀ ਕਦਰ ਸਮਝ।।੨।।

ਲਖ ਸਿਆਣਪ ਜੇ ਕਰੀ ਲਖ ਸਿਉ ਪ੍ਰੀਤਿ ਮਿਲਾਪੁ।।

ਜੇ ਮੈਂ ਲੱਖਾਂ ਚਤੁਰਾਈਆਂ ਕਰਾਂ, ਜੇ ਮੈਂ ਲੱਖਾਂ ਬੰਦਿਆਂ ਨਾਲ ਪ੍ਰੀਤ ਕਰਾਂ, ਮਿਲਾਪ ਪੈਦਾ ਕਰਾਂ,

ਬਿਨੁ ਸੰਗਤਿ ਸਾਧ ਨ ਧ੍ਰਾਪੀਆ ਬਿਨੁ ਨਾਵੈ ਦੂਖ ਸੰਤਾਪੁ।।

ਗੁਰੂ ਦੀ ਸੰਗਤ ਕਰਨ ਤੋਂ ਬਿਨਾਂ ਅੰਦਰਲੀ ਤ੍ਰਿਸ਼ਨਾ ਮੁੱਕਦੀ ਨਹੀਂ। ਪ੍ਰਭੂ ਦਾ ਨਾਮ ਜਪਣ ਤੋਂ ਬਿਨਾਂ ਮਾਨਸਕ ਦੁੱਖ ਕਲੇਸ਼ ਬਣਿਆ ਹੀ ਰਹਿੰਦਾ ਹੈ।

ਹਰਿ ਜਪਿ ਜੀਅਰੇ ਛੁਟੀਐ ਗੁਰਮੁਖਿ ਚੀਨੈ ਆਪੁ।।੩।।

ਹੇ ਮੇਰੀ ਜਿੰਦੇ! ਪਰਮਾਤਮਾ ਦਾ ਨਾਮ ਜਪ ਕੇ ਹੀ (ਇਸ ਤ੍ਰਿਸ਼ਨਾ ਤੋਂ) ਖਲਾਸੀ ਹੋ ਸਕਦੀ ਹੈ (ਕਿਉਂਕਿ) ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਨਾਮ ਜਪਦਾ ਹੈ, ਉਹ ਆਪਣੇ ਅਸਲੇ ਨੂੰ ਪਛਾਣ ਲੈਂਦਾ ਹੈ।।੩।।

ਤਨੁ ਮਨੁ ਗੁਰ ਪਹਿ ਵੇਚਿਆ ਮਨੁ ਦੀਆ ਸਿਰੁ ਨਾਲਿ।।

ਜਿਸ ਮਨੁੱਖ ਨੇ (ਨਾਮ ਦੇ ਵੱਟੇ) ਆਪਣਾ ਤਨ ਤੇ ਆਪਣਾ ਮਨ ਗੁਰੂ ਦੇ ਹਵਾਲੇ ਕਰ ਦਿੱਤਾ, ਜਿਸਨੇ ਮਨ ਹਵਾਲੇ ਕੀਤਾ ਤੇ ਸਿਰ ਵੀ ਹਵਾਲੇ ਕਰ ਦਿੱਤਾ,

ਤ੍ਰਿਭਵਣੁ ਖੋਜਿ ਢੰਢੋਲਿਆ ਗੁਰਮੁਖਿ ਖੋਜਿ ਨਿਹਾਲਿ।।

ਉਸ ਨੇ ਗੁਰੂ ਦੀ ਰਾਹੀਂ ਖੋਜ ਕਰਕੇ ਉਸ ਪ੍ਰਭੂ ਨੂੰ (ਆਪਣੇ ਅੰਦਰ ਹੀ) ਵੇਖ ਲਿਆ, ਜਿਸ ਨੂੰ ਲੱਭਣ ਵਾਸਤੇ ਸਾਰਾ ਜਗਤ ਖੋਜ ਭਾਲਿਆ ਸੀ।

ਸਤਗੁਰਿ ਮੇਲਿ ਮਿਲਾਇਆ ਨਾਨਕ ਸੋ ਪ੍ਰਭੁ ਨਾਲਿ।।੪।।੧੭।।

ਹੇ ਨਾਨਕ! ਸਰਨ ਪਏ ਨੂੰ ਗੁਰੂ ਨੇ ਆਪਣੇ ਚਰਨਾਂ ਵਿੱਚ ਜੋੜ ਕੇ ਪ੍ਰਭੂ ਨਾਲ ਮਿਲਾ ਦਿੱਤਾ, ਅਤੇ ਉਹ ਪ੍ਰਭੂ (ਆਪਣੇ ਅੰਦਰ) ਅੰਗ ਸੰਗ ਹੀ ਵਿਖਾ ਦਿੱਤਾ।।੪।।੧੭।।

ਸਿਰੀਰਾਗੁ ਮਹਲਾ ੧।।

ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ।।

(ਜੋ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਸਿਮਰਨ ਦੀ ਬਰਕਤਿ ਨਾਲ ਉਸਨੂੰ) ਮੌਤ ਦਾ ਡਰ ਨਹੀਂ ਰਹਿੰਦਾ, ਹੋਰ ਹੋਰ ਲੰਮੀ ਉਮਰ ਦੀਆਂ ਉਹ ਆਸਾਂ ਨਹੀਂ ਬਣਾਂਦਾ।

ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ ਗਿਰਾਸ।।

(ਉਸ ਨੂੰ ਇਹ ਯਕੀਨ ਹੁੰਦਾ ਹੈ ਕਿ ਹੇ ਪ੍ਰਭੂ!) ਤੂੰ ਸਾਰੇ ਜੀਵਾਂ ਦੀ ਪਾਲਨਾ ਕਰਦਾ ਹੈਂ, ਜੀਵਾਂ ਦਾ ਹਰੇਕ ਸਾਹ ਹਰੇਕ ਗਿਰਾਹੀ ਤੇਰੇ ਹਿਸਾਬ ਵਿੱਚ (ਤੇਰੀ ਨਜ਼ਰ ਵਿੱਚ) ਹੈ।

ਅੰਤਰਿ ਗੁਰਮੁਖਿ ਤੂ ਵਸਹਿ ਜਿਉ ਭਾਵੈ ਤਿਉ ਨਿਰਜਾਸਿ।।੧।।

(ਹੇ ਪ੍ਰਭੂ!) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਤੂੰ ਪ੍ਰਗਟ ਹੋ ਜਾਂਦਾ ਹੈਂ, (ਉਸਨੂੰ ਇਹ ਯਕੀਨ ਰਹਿੰਦਾ ਹੈ ਕਿ) ਜਿਵੇਂ ਤੇਰੀ ਰਜ਼ਾ ਹੈ ਤਿਵੇਂ ਤੂੰ (ਸਭ ਦੀ) ਸੰਭਾਲ ਕਰਦਾ ਹੈਂ।।੧।।

ਜੀਅਰੇ ਰਾਮ ਜਪਤ ਮਨੁ ਮਾਨੁ।।

ਹੇ (ਮੇਰੀ) ਜਿੰਦੇ! (ਐਸਾ ਉੱਦਮ ਕਰ ਕਿ) ਪਰਮਾਤਮਾ ਦਾ ਨਾਮ ਸਿਮਰਦਿਆਂ ਸਿਮਰਦਿਆਂ ਮਨ (ਸਿਮਰਨ ਵਿੱਚ) ਗਿੱਝ ਜਾਏ ।

ਅੰਤਰਿ ਲਾਗੀ ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ।।੧।। ਰਹਾਉ।।

ਗੁਰੂ ਦੀ ਸਰਨ ਪੈ ਕੇ (ਸਿਮਰਨ ਦੀ ਰਾਹੀਂ) ਜਿਸ ਮਨੁੱਖ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਉਸ ਦੀ ਅੰਦਰਲੀ ਤ੍ਰਿਸ਼ਨਾ ਦੀ ਸੜਨ ਬੁੱਝ ਜਾਂਦੀ ਹੈ।।੧।।ਰਹਾਉ।।








No comments

Powered by Blogger.