8

guru granth sahib translation in punjabi - ਅੰਗ 25

guru granth sahib translation in punjabi - ਅੰਗ 25


guru granth sahib with meaning in punjabi


ਜੇਹੀ ਸੁਰਤਿ ਤੇਹਾ ਤਿਨ ਰਾਹੁ।।

ਸੂਝ (ਪ੍ਰਭੂ ਜੀਵਾਂ ਨੂੰ ਦਿੰਦਾ ਹੈ) ਉਹੋ ਜਿਹਾ ਜੀਵਨ ਰਸਤਾ ਉਹ ਫੜ ਲੈਂਦੇ ਹਨ।

 ਲੇਖਾ ਇਕੋ ਆਵਹੁ ਜਾਹੁ।।੧।।

(ਉਸੇ ਮਿਲੀ ਸੂਝ ਅਨੁਸਾਰ) ਜੀਵ (ਜਗਤ ਵਿੱਚ) ਆਉਂਦੇ ਹਨ ਤੇ ਇਥੋਂ ਚਲੇ ਜਾਂਦੇ ਹਨ। ਇਹ ਮਰਯਾਦਾ ਤੋਰਨ ਵਾਲਾ ਪ੍ਰਭੂ ਆਪ ਹੀ ਹੈ।।੧।।

ਕਾਹੇ ਜੀਅ ਕਰਹਿ ਚਤੁਰਾਈ।।

ਹੇ ਜੀਵ! ਤੂੰ (ਆਪਣੀ ਚੰਗੀ ਸੂਝ-ਅਕਲ ਵਿਖਾਣ ਲਈ) ਕਿਉਂ ਚਲਾਕੀ ਕਰਦਾ ਹੈਂ?

ਲੇਵੈ ਦੇਵੈ ਢਿਲ ਨ ਪਾਈ।।੧।। ਰਹਾਉ।।

ਉਹ ਪਰਮਾਤਮਾ ਹੀ (ਜੀਵਾਂ ਨੂੰ ਸੂਝ) ਦਿੰਦਾ ਭੀ ਹੈ ਤੇ ਲੈ ਭੀ ਲੈਂਦਾ ਹੈ, ਰਤਾ ਚਿਰ ਨਹੀਂ ਲਾਉਂਦਾ।।੧।। ਰਹਾਉ।।

ਤੇਰੇ ਜੀਅ ਜੀਆ ਕਾ ਤੋਹਿ।।

ਹੇ ਮਾਲਕ-ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਸਾਰੇ ਜੀਵਾਂ ਦਾ ਤੂੰ ਹੀ ਖਸਮ ਹੈਂ।

ਕਿਤ ਕਉ ਸਾਹਿਬ ਆਵਹਿ ਰੋਹਿ।।

(ਜੇ ਜੀਵ ਤੈਥੋਂ ਮਿਲੀ ਸੂਝ-ਅਕਲ ਦਾ ਮਾਣ ਭੀ ਕਰਨ, ਤਾਂ ਭੀ) ਤੂੰ ਗੁੱਸੇ ਵਿੱਚ ਨਹੀਂ ਆਉਂਦਾ (ਕਿਉਂਕਿ ਆਖਰ ਇਹ ਜੀਵ ਸਾਰੇ ਤੇਰੇ ਹੀ ਹਨ)।

ਜੇ ਤੂ ਸਾਹਿਬ ਆਵਹਿ ਰੋਹਿ।।

ਹੇ ਮਾਲਕ ਪ੍ਰਭੂ! ਜੇ ਤੂੰ ਗੁੱਸੇ ਵਿੱਚ ਆਵੇਂ (ਤਾਂ ਕਿਸ ਉੱਤੇ ਆਵੇਂ?)

ਤੂ ਓਨਾ ਕਾ ਤੇਰੇ ਓਹਿ।।੨।।

ਤੂੰ ਉਹਨਾਂ ਦਾ ਮਾਲਕ ਹੈਂ, ਉਹ ਸਾਰੇ ਤੇਰੇ ਹੀ ਬਣਾਏ ਹੋਏ ਹਨ।।੨।।

ਅਸੀ ਬੋਲਵਿਗਾੜ ਵਿਗਾੜਹ ਬੋਲ।।

(ਹੇ ਪ੍ਰਭੂ!) ਅਸੀਂ ਜੀਵ ਬੜਬੋਲੇ ਹਾਂ, ਅਸੀਂ (ਤੈਥੋਂ ਮਿਲੀ ਸੂਝ-ਅਕਲ ਉੱਤੇ ਮਾਣ ਕਰਕੇ ਅਨੇਕਾਂ ਵਾਰੀ) ਫਿੱਕੇ ਬੋਲ ਬੋਲ ਦਿੰਦੇ ਹਾਂ,

ਤੂ ਨਦਰੀ ਅੰਦਰਿ ਤੋਲਹਿ ਤੋਲ।।

ਪਰ ਤੂੰ (ਸਾਡੇ ਕੁਬੋਲਾਂ ਨੂੰ) ਮਿਹਰ ਦੀ ਨਿਗਾਹ ਨਾਲ ਪਰਖਦਾ ਹੈਂ।

ਜਹ ਕਰਣੀ ਤਹ ਪੂਰੀ ਮਤਿ।।

(ਗੁਰੂ ਦੇ ਦੱਸੇ ਰਾਹ ਉੱਤੇ ਤੁਰ ਕੇ) ਜਿਸ ਮਨੁੱਖ ਦੇ ਅੰਦਰ ਉੱਚਾ ਆਚਰਨ ਬਣ ਜਾਂਦਾ ਹੈ ਉਸਦੀ ਸੂਝ-ਅਕਲ ਭੀ ਗੰਭੀਰ ਹੋ ਜਾਂਦੀ ਹੈ (ਤੇ ਉਹ ਬੜਬੋਲਾ ਨਹੀਂ ਬਣਦਾ)।

ਕਰਣੀ ਬਾਝਹੁ ਘਟੇ ਘਟਿ।।੩।।

(ਉੱਚੇ) ਆਚਰਨ ਤੋਂ ਬਿਨਾਂ ਮਨੁੱਖ ਦੀ ਸੂਝ ਬੂਝ ਭੀ ਨੀਵੀਂ ਰਹਿੰਦੀ ਹੈ।।੩।।

ਪ੍ਰਣਵਤਿ ਨਾਨਕ ਗਿਆਨੀ ਕੈਸਾ ਹੋਇ।।

ਨਾਨਕ ਬੇਨਤੀ ਕਰਦਾ ਹੈ, ਅਸਲ ਗਿਆਨਵਾਨ ਮਨੁੱਖ ਉਹ ਹੈ,

ਆਪੁ ਪਛਾਣੈ ਬੂਝੈ ਸੋਇ।।

ਜੋ ਆਪਣੇ ਅਸਲੇ ਨੂੰ ਪਛਾਣਦਾ ਹੈ, ਜੋ ਉਸ ਪਰਮਾਤਮਾ ਨੂੰ ਹੀ (ਅਕਲ ਦਾਤਾ) ਸਮਝਦਾ ਹੈ,

ਗੁਰ ਪਰਸਾਦਿ ਕਰੇ ਬੀਚਾਰੁ।।

ਜੋ ਗੁਰੂ ਦੀ ਮਿਹਰ ਨਾਲ (ਆਪਣੀ ਚਤੁਰਾਈ ਛੱਡ ਕੇ ਅਕਲ-ਦਾਤੇ ਪ੍ਰਭੂ ਦੇ ਗੁਣਾਂ ਦਾ) ਵਿਚਾਰ ਕਰਦਾ ਹੈ।

ਸੋ ਗਿਆਨੀ ਦਰਗਹ ਪਰਵਾਣੁ।।੪।।੩੦।।

ਅਜੇਹਾ ਗਿਆਨਵਾਨ ਮਨੁੱਖ ਪ੍ਰਭੂ ਦੀ ਹਜ਼ੂਰੀ ਵਿੱਚ ਕਬੂਲ ਹੋ ਜਾਂਦਾ ਹੈ।।੪।।੩੦।।

ਸਿਰੀਰਾਗੁ ਮਹਲਾ ੧ ਘਰੁ ੪।।

ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ।।

ਹੇ ਪ੍ਰਭੂ! ਤੂੰ (ਇੱਕ) ਦਰੀਆ (ਸਮਾਨ ਹੈਂ), ਮੈਂ (ਤੇਰੇ ਵਿੱਚ ਰਹਿਣ ਵਾਲੀ) ਇੱਕ ਨਿੱਕੀ ਜਿਹੀ ਮੱਛੀ ਹਾਂ। ਮੈਂ ਤੇਰਾ ਅਖੀਰਲਾ ਬੰਨਾ ਨਹੀਂ ਲੱਭ ਸਕਦੀ। ਮੇਰੀ ਹਾਲਤ ਤੂੰ ਹੀ ਜਾਣਦਾ ਹੈਂ, ਤੂੰ ਹੀ (ਨਿਤ) ਦੇਖਦਾ ਹੈਂ।

ਜਹ ਜਹ ਦੇਖਾ ਤਹ ਤਹ ਤੂ ਹੈ ਤੁਝ ਤੇ ਨਿਕਸੀ ਫੂਟਿ ਮਰਾ।।੧।।

ਤੂੰ (ਦਰੀਆ ਹੀ ਦਰੀਆ) ਹੈਂ। ਜੇ ਮੈਂ ਤੈਂ ਦਰੀਆ ਵਿੱਚੋਂ ਬਾਹਰ ਨਿਕਲ ਜਾਵਾਂ, ਤਾਂ ਉਸੇ ਵੇਲੇ ਤੜਫ ਮਰਦੀ ਹਾਂ (ਮੇਰਾ ਜੀਵਨ ਤੇਰੇ ਹੀ ਆਸਰੇ ਹੈ)।।੧।।

ਨ ਜਾਣਾ ਮੇਉ ਨ ਜਾਣਾ ਜਾਲੀ।।

(ਹੇ ਦਰੀਆ-ਪ੍ਰਭੂ! ਤੈਥੋਂ ਵਿਛੋੜਨ ਵਾਲੇ ਨਾਹ ਮੈਨੂੰ ਮਾਛੀ ਦੀ ਸਮਝ ਹੈ, ਨਾਹ ਹੀ ਉਸ ਦੇ ਜਾਲ ਦੀ (ਉਹਨਾਂ ਤੋਂ ਬਚਣਾ ਮੇਰੇ ਵੱਸ ਦੀ ਗੱਲ ਨਹੀਂ)।

ਜਾ ਦੁਖੁ ਲਾਗੈ ਤਾ ਤੁਝੈ ਸਮਾਲੀ।।੧।। ਰਹਾਉ।।

(ਤੈਥੋਂ ਵਿਛੋੜਨ ਵਾਸਤੇ) ਜਦੋਂ ਮੈਨੂੰ ਕੋਈ (ਆਤਮਕ) ਦੁੱਖ ਵਿਆਪਦਾ ਹੈ, ਤਾਂ ਮੈਂ ਤੈਨੂੰ ਹੀ ਯਾਦ ਕਰਦੀ ਹਾਂ।।੧।। ਰਹਾਉ।।

ਤੂ ਭਰਪੂਰਿ ਜਾਨਿਆ ਮੈ ਦੂਰਿ।।

ਹੇ ਪ੍ਰਭੂ! ਤੂੰ (ਇਸ ਜਗਤ ਵਿੱਚ) ਹਰ ਥਾਂ ਮੌਜੂਦ ਹੈਂ, ਮੈਂ ਤੈਨੂੰ ਕਿਤੇ ਦੂਰ ਵੱਸਦਾ ਸਮਝਿਆ ਹੋਇਆ ਹੈ।

ਜੋ ਕਛੁ ਕਰੀ ਸੁ ਤੇਰੈ ਹਦੂਰਿ।।

(ਅਸਲ ਗੱਲ ਇਹ ਹੈ ਕਿ) ਜੋ ਕੁਝ ਮੈਂ ਕਰਦਾ ਹਾਂ, ਉਹ ਤੇਰੀ ਹਜ਼ੂਰੀ ਵਿੱਚ ਹੀ ਕਰਦਾ ਹਾਂ।

ਤੂ ਦੇਖਹਿ ਹਉ ਮੁਕਰਿ ਪਾਉ।।

ਤੂੰ ਸਭ ਕੁਝ ਵੇਖਦਾ ਹੈਂ (ਫਿਰ ਭੀ) ਮੈਂ ਆਪਣੇ ਕੀਤੇ ਕੰਮਾਂ ਤੋਂ ਮੁੱਕਰ ਜਾਂਦਾ ਹਾਂ ।

ਤੇਰੈ ਕੰਮਿ ਨ ਤੇਰੈ ਨਾਇ।।੨।।

ਮੈਂ ਨਾਹ ਉਸ ਕੰਮ ਵਿੱਚ ਲੱਗਦਾ ਹਾਂ ਜੋ ਤੈਨੂੰ ਪ੍ਰਵਾਨ ਹੋਵੇ ਨਾਹ ਹੀ ਮੈਂ ਤੇਰੇ ਨਾਮ ਵਿੱਚ ਜੁੜਦਾ ਹਾਂ।।੨।।

ਜੇਤਾ ਦੇਹਿ ਤੇਤਾ ਹਉ ਖਾਉ।।

ਹੇ ਪ੍ਰਭੂ! ਜੋ ਕੁਝ ਤੂੰ ਮੈਨੂੰ ਦਿੰਦਾ ਹੈ, ਮੈਂ ਉਹੀ ਖਾਂਦਾ ਹਾਂ।

ਬਿਆ ਦਰੁ ਨਾਹੀ ਕੈ ਦਰਿ ਜਾਉ।।

ਕੋਈ ਹੋਰ ਦਰਵਾਜ਼ਾ ਨਹੀਂ ਹੈ ਜਿੱਥੇ ਮੈਂ ਜਾਵਾਂ (ਤੇ ਸਵਾਲੀ ਬਣਾਂ)।

ਨਾਨਕੁ ਏਕ ਕਹੈ ਅਰਦਾਸਿ।।

ਨਾਨਕ ਸਿਰਫ ਇਹ ਬੇਨਤੀ ਕਰਦਾ ਹੈ।

ਜੀਉ ਪਿੰਡੁ ਸਭੁ ਤੇਰੈ ਪਾਸਿ।।੩।।

ਕਿ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਇਹ ਸਰੀਰ ਤੇਰਾ ਹੀ ਦਿੱਤਾ ਹੋਇਆ ਹੈ, ਇਹ ਸਭ ਕੁਝ ਤੇਰੇ ਹੀ ਆਸਰੇ ਰਹਿ ਸਕਦਾ ਹੈ।।੩।।

ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨੋੁ।।

ਪ੍ਰਭੂ ਆਪ ਹੀ ਹਰੇਕ ਜੀਵ ਦੇ ਨੇੜੇ ਹੈ, ਆਪ ਹੀ ਦੂਰ ਭੀ ਹੈ, ਆਪ ਹੀ ਸਾਰੇ ਜਗਤ ਵਿੱਚ ਮੌਜੂਦ ਹੈ।

ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨੋੁ।।

ਪ੍ਰਭੂ ਆਪ ਹੀ ਹਰੇਕ ਜੀਵ ਦੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਦੀ ਅਰਜ਼ੋਈ ਸੁਣਦਾ ਹੈ, ਆਪ ਹੀ ਆਪਣੀ ਸੱਤਿਆ ਨਾਲ ਜਗਤ ਪੈਦਾ ਕਰਦਾ ਹੈ।

ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨੋੁ।।੪।।੩੧।।

ਹੇ ਨਾਨਕ! ਜੋ ਹੁਕਮ ਉਸ ਨੂੰ ਚੰਗਾ ਲੱਗਦਾ ਹੈ, ਉਹੀ ਹਰੇਕ ਜੀਵ ਨੂੰ ਕਬੂਲ ਕਰਨਾ ਪੈਂਦਾ ਹੈ।।੪।।੩੧।।

ਸਿਰੀਰਾਗੁ ਮਹਲਾ ੧ ਘਰੁ ੪।।

ਕੀਤਾ ਕਹਾ ਕਰੇ ਮਨਿ ਮਾਨੁ।।

ਪ੍ਰਭੂ ਦਾ ਪੈਦਾ ਕੀਤਾ ਹੋਇਆ ਜੀਵ ਆਪਣੇ ਮਨ ਵਿੱਚ (ਮਾਇਆ ਦਾ) ਕੀਹ ਮਾਣ ਕਰ ਸਕਦਾ ਹੈ?

ਦੇਵਣਹਾਰੇ ਕੈ ਹਥਿ ਦਾਨੁ।।

(ਦੁਨੀਆਂ ਦੇ ਪਦਾਰਥਾਂ ਦੀ) ਵੰਡ (ਦੀ ਤਾਕਤ) ਦਾਤਾਰ ਪ੍ਰਭੂ ਦੇ ਆਪਣੇ ਹੱਥ ਵਿੱਚ ਹੈ।

ਭਾਵੈ ਦੇਇ ਨ ਦੇਈ ਸੋਇ।।

ਉਸ ਦੀ ਮਰਜ਼ੀ ਹੈ ਕਿ ਧਨ-ਪਦਾਰਥ ਦੇਵੇ ਜਾਂ ਨਾਹ ਦੇਵੇ।

ਕੀਤੇ ਕੈ ਕਹਿਐ ਕਿਆ ਹੋਇ।।੧।।

ਪੈਦਾ ਕੀਤੇ ਜੀਵ ਦੇ ਆਖਿਆਂ ਕੁਝ ਨਹੀਂ ਬਣ ਸਕਦਾ।।੧।।

ਆਪੇ ਸਚੁ ਭਾਵੈ ਤਿਸੁ ਸਚੁ।।

ਪਰਮਾਤਮਾ ਆਪ ਸਦਾ-ਥਿਰ ਰਹਿਣ ਵਾਲਾ ਹੈ, ਉਸਨੂੰ ਸਦਾ-ਥਿਰ ਰਹਿਣ ਵਾਲਾ (ਆਪਣਾ ਨਾਮ) ਹੀ ਪਸੰਦ ਆਉਂਦਾ ਹੈ।

ਅੰਧਾ ਕਚਾ ਕਚੁ ਨਿਕਚੁ।।੧।। ਰਹਾਉ।।

ਪਰ ਗਿਆਨਹੀਣ ਜੀਵ (ਮਾਇਆ ਦੀ ਮਲਕੀਅਤ ਦੇ ਕਾਰਨ) ਹੋਛਾ ਹੈ, ਸਦਾ ਹੋਛਾ ਹੀ ਟਿਕਿਆ ਰਹਿੰਦਾ ਹੈ (ਪ੍ਰਭੂ ਨੂੰ ਇਹ ਹੋਛਾ ਪਨ ਪਸੰਦ ਨਹੀਂ ਆ ਸਕਦਾ)।।੧।।ਰਹਾਉ।।

ਜਾ ਕੇ ਰੁਖ ਬਿਰਖ ਆਰਾਉ।।

ਜਿਸ ਪਰਮਾਤਮਾ ਦੇ (ਪੈਦਾ ਕੀਤੇ ਹੋਏ ਇਹ) ਰੁੱਖ ਬਿਰਖ ਹਨ ਉਹ ਹੀ ਇਹਨਾਂ ਨੂੰ ਸਜਾਵਟ ਦਿੰਦਾ ਹੈ।

ਜੇਹੀ ਧਾਤੁ ਤੇਹਾ ਤਿਨ ਨਾਉ।।

ਜਿਹੋ ਜਿਹਾ ਰੁੱਖਾਂ ਦਾ ਅਸਲਾ ਹੈ, ਤਿਹੋ ਜਿਹਾ ਉਹਨਾਂ ਦਾ ਨਾਮ ਪੈ ਜਾਂਦਾ ਹੈ (ਉਹੋ ਜਿਹੇ ਉਹਨਾਂ ਨੂੰ ਫੁੱਲ ਫਲ ਪੈਂਦੇ ਹਨ)।

ਫੁਲੁ ਭਾਉ ਫਲੁ ਲਿਖਿਆ ਪਾਇ।।

(ਇਸੇ ਤਰ੍ਹਾਂ ਜਿਹੋ ਜਿਹੀ) ਭਾਵਨਾ ਦਾ ਫੁੱਲ (ਕਿਸੇ ਮਨੁੱਖ ਦੇ ਅੰਦਰ ਹੈ) ਉਸੇ ਅਨੁਸਾਰ ਉਸਨੂੰ ਜੀਵਨ ਫਲ ਲੱਗਦਾ ਹੈ। ਉਸ ਦਾ ਜੀਵਨ ਬਣਦਾ ਹੈ)।

ਆਪਿ ਬੀਜਿ ਆਪੇ ਹੀ ਖਾਇ।।੨।।

ਹਰੇਕ ਮਨੁੱਖ ਜੋ ਕੁਝ ਆਪ ਬੀਜਦਾ ਹੈ ਆਪ ਹੀ ਖਾਂਦਾ ਹੈ (ਜਿਹੋ ਜਿਹੇ ਕਰਮ ਕਰਦਾ ਹੈ, ਵੈਸਾ ਹੀ ਉਸਦਾ ਜੀਵਨ ਉਸਰਦਾ ਹੈ।।੨।।

ਕਚੀ ਕੰਧ ਕਚਾ ਵਿਚਿ ਰਾਜੁ।।

ਜਿਸ ਮਨੁੱਖ ਦੇ ਅੰਦਰ ਅੰਞਾਣ ਮਨ ਜੀਵਨ-ਉਸਾਰੀ ਕਰਨ ਵਾਲਾ) ਰਾਜ-ਕਾਰੀਗਰ ਹੈ, ਉਸ ਦੀ ਜੀਵਨ-ਉਸਾਰੀ ਦੀ ਕੰਧ ਭੀ ਕੱਚੀ (ਕਮਜ਼ੋਰ) ਹੀ ਬਣਦੀ ਹੈ।

ਮਤਿ ਅਲੂਣੀ ਫਿਕਾ ਸਾਦੁ।।

ਉਸ ਦੀ ਅਕਲ ਭੀ ਫਿੱਕੀ ਤੇ ਉਸ ਦਾ ਸਾਰਾ ਜੀਵਨ ਭੀ ਫਿੱਕਾ (ਬੇਰਸਾ) ਹੀ ਰਹਿੰਦਾ ਹੈ।

ਨਾਨਕ ਆਣੇ ਆਵੈ ਰਾਸਿ।।

(ਪਰ ਜੀਵ ਦੇ ਕੀਹ ਵੱਸ?) ਹੇ ਨਾਨਕ! ਜੇ ਪ੍ਰਭੂ ਆਪ ਜੀਵ ਦੇ ਜੀਵਨ ਨੂੰ ਸੁਧਾਰੇ ਤਾਂ ਹੀ ਸੁਧਰਦਾ ਹੈ।

ਵਿਣੁ ਨਾਵੈ ਨਾਹੀ ਸਾਬਾਸਿ।।੩।।੩੨।।

(ਨਹੀਂ ਤਾਂ) ਪ੍ਰਭੂ ਦੇ ਨਾਮ ਤੋਂ ਵਾਂਜੇ ਰਹਿ ਕੇ ਉਸ ਦੀ ਹਜ਼ੂਰੀ ਵਿੱਚ ਆਦਰ ਨਹੀਂ ਮਿਲਦਾ।।੩।।੩੨।।

ਸਿਰੀਰਾਗੁ ਮਹਲਾ ੧ ਘਰੁ ੫।।

ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ।।

ਅਛਲ ਮਾਇਆ ਜਿਸ ਨੂੰ ਕੋਈ ਛਲਣ ਦਾ ਜਤਨ ਕਰੇ ਤਾਂ ਛਲੀ ਨਹੀਂ ਜਾਂਦੀ, ਜਿਸ ਨੂੰ ਕਿਸੇ ਦੀ ਕਟਾਰ ਕੋਈ ਜ਼ਖਮ ਨਹੀਂ ਕਰ ਸਕਦੀ (ਜਿਸ ਨੂੰ ਕੋਈ ਮਾਰ ਮੁਕਾ ਨਹੀਂ ਸਕਦਾ) ਦੇ ਅੱਗੇ ਲੋਭੀ ਜੀਵ ਦਾ ਮਨ ਡੋਲ ਜਾਂਦਾ ਹੈ।

ਜਿਉ ਸਾਹਿਬੁ ਰਾਖੈ ਤਿਉ ਰਹੈ ਇਸੁ ਲੋਭੀ ਕਾ ਜੀਉ ਟਲ ਪਲੈ।।੧।।

ਮਾਲਕ ਪ੍ਰਭੂ ਦੀ ਰਜ਼ਾ ਇਸੇ ਤਰ੍ਹਾਂ ਦੀ ਹੈ (ਭਾਵ ਜਗਤ ਵਿੱਚ ਨਿਯਮ ਹੀ ਇਹ ਹੈ ਕਿ ਜਿੱਥੇ ਨਾਮ ਨਹੀਂ, ਉਥੇ ਮਨ ਮਾਇਆ ਅੱਗੇ ਡੋਲ ਜਾਂਦਾ ਹੈ)।।੧।।

ਬਿਨੁ ਤੇਲ ਦੀਵਾ ਕਿਉ ਜਲੈ।।੧।। ਰਹਾਉ।।

(ਸਿਮਰਨ ਦੇ) ਤੇਲ ਤੋਂ ਬਿਨਾਂ (ਆਤਮਕ ਜੀਵਨ ਦਾ( ਦੀਵਾ ਕਿਵੇਂ ਟਹਕਦਾ ਰਹਿ ਸਕੇ? (ਮਾਇਆ-ਮੋਹ ਦੀ ਹਨੇਰੀ ਦੇ ਝੋਂਕੇ ਜਿੰਦ ਨੂੰ ਅਡੋਲ ਨਹੀਂ ਰਹਿਣ ਦਿੰਦੇ।।੧।।ਰਹਾਉ।।

ਪੋਥੀ ਪੁਰਾਣ ਕਮਾਈਐ।। ਭਉ ਵਟੀ ਇਤੁ ਤਨਿ ਪਾਈਐ।।

ਧਰਮ ਪੁਸਤਕਾਂ ਅਨੁਸਾਰ ਜੀਵਨ ਬਣਾਈਏ (-ਇਹ ਹੋਵੇ ਤੇਲ), ਪਰਮਾਤਮਾ ਦਾ ਡਰ ਦੀ ਸਰੀਰ (-ਦੀਵੇ ਵਿੱਚ ਵੱਟੀ ਪਾ ਦੇਈਏ,

ਸਚੁ ਬੂਝਣੁ ਆਣਿ ਜਲਾਈਐ।।੨।।

ਪਰਮਾਤਮਾ ਨਾਲ ਡੂੰਘੀ ਸਾਂਝ (-ਇਹ ਅੱਗ) ਲਿਆ ਕੇ ਬਾਲੀਏ।।੨।।

ਇਹੁ ਤੇਲੁ ਦੀਵਾ ਇਉ ਜਲੈ।।

ਇਹ ਨਾਮ-ਤੇਲ ਹੋਵੇ, ਤਾਹੀਏਂ ਇਹ ਜੀਵਨ ਦਾ ਦੀਵਾ ਟਹਿਕਦਾ ਹੈ।

ਕਰਿ ਚਾਨਣੁ ਸਾਹਿਬ ਤਉ ਮਿਲੈ।।੧।। ਰਹਾਉ।।

ਪ੍ਰਭੂ ਦੇ ਨਾਮ ਦਾ ਚਾਨਣ ਕਰ, ਤਦੋਂ ਹੀ ਮਾਲਕ ਪ੍ਰਭੂ ਦਾ ਦਰਸ਼ਨ ਹੁੰਦਾ ਹੈ।।੧।।ਰਹਾਉ।।

ਇਤੁ ਤਨਿ ਲਾਗੈ ਬਾਣੀਆ।।

(ਜਿਸ ਮਨੁੱਖ ਨੂੰ) ਇਸ ਸਰੀਰ ਵਿੱਚ ਗੁਰੂ ਦਾ ਉਪਦੇਸ਼ ਅਸਰ ਕਰਦਾ ਹੈ,

ਸੁਖੁ ਹੋਵੈ ਸੇਵ ਕਮਾਣੀਆ।।

(ਪ੍ਰਭੂ ਦੀ) ਸੇਵਾ ਕਰਨ ਨਾਲ (ਸਿਮਰਨ ਕਰਨ ਨਾਲ) ਉਸਨੂੰ ਆਤਮਕ ਆਨੰਦ ਮਿਲਦਾ ਹੈ।



No comments

Powered by Blogger.