8

ਗੁਰਬਾਣੀ ਦੀ ਵਿਆਖਿਆ ਪੰਜਾਬੀ ਵਿੱਚ - ਅੰਗ 8

ਗੁਰਬਾਣੀ ਦੀ ਵਿਆਖਿਆ ਪੰਜਾਬੀ ਵਿੱਚ - ਅੰਗ 8

Sri guru granth sahib ji with meaning in punjabi



ਉੱਦਮ ਅਵਸਥਾ ਦੀ ਬਨਾਵਟ ਸੁੰਦਰਤਾ ਹੈ (ਭਾਵ, ਇਸ ਅਵਸਥਾ ਵਿੱਚ ਆ ਕੇ ਮਨ ਦਿਨੋ ਦਿਨ ਸੋਹਣਾ ਬਣਨਾ ਸ਼ੁਰੂ ਹੋ ਜਾਂਦਾ ਹੈ)।


ਇਸ ਅਵਸਥਾ ਵਿੱਚ (ਨਵੀਂ) ਘਾੜਤ ਦੇ ਕਾਰਨ ਮਨ ਬਹੁਤ ਸੋਹਣਾ ਘੜਿਆ ਜਾਂਦਾ ਹੈ।


ਉਸ ਅਵਸਥਾ ਦੀਆਂ ਗੱਲਾਂ ਬਿਆਨ ਨਹੀਂ ਕੀਤੀਆਂ ਜਾ ਸਕਦੀਆਂ।


ਜੇ ਕੋਈ ਮਨੁੱਖ ਬਿਆਨ ਕਰਦਾ ਹੈ, ਤਾਂ ਪਿੱਛੋਂ ਪਛਤਾਉਂਦਾ ਹੈ (ਕਿਉਂਕਿ ਉਹ ਬਿਆਨ ਕਰਨ ਦੇ ਅਸਮਰੱਥ ਰਹਿੰਦਾ ਹੈ)।


ਉਸ ਮਿਹਨਤ ਵਾਲੀ ਅਵਸਥਾ ਵਿੱਚ ਮਨੁੱਖ ਦੀ ਸੁਰਤ ਤੇ ਮਤ ਘੜੀ ਜਾਂਦੀ ਹੈ, (ਭਾਵ, ਸੁਰਤ ਤੇ ਮੱਤ ਉੱਚੀ ਹੋ ਜਾਂਦੀ ਹੈ) ਅਤੇ ਮਨ ਵਿੱਚ ਜਾਗਰਤ ਪੈਦਾ ਹੋ ਜਾਂਦੀ ਹੈ।


ਸਰਮ ਖੰਡ ਵਿੱਚ ਦੇਵਤਿਆਂ ਤੇ ਸਿੱਧਾਂ ਵਾਲੀ ਅਕਲ (ਮਨੁੱਖ ਦੇ ਅੰਦਰ) ਬਣ ਜਾਂਦੀ ਹੈ।


ਬਖਸ਼ਿਸ਼ ਵਾਲੀ ਅਵਸਥਾ ਦੀ ਬਨਾਵਟ ਬਲ ਹੈ, (ਭਾਵ, ਜਦੋਂ ਮਨੁੱਖ ਉੱਤੇ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਹੁੰਦੀ ਹੈ, ਤਾਂ ਉਸਦੇ ਅੰਦਰ ਅਜਿਹਾ ਬਲ ਪੈਦਾ ਹੁੰਦਾ ਹੈ ਕਿ ਵਿਸ਼ੇ ਵਿਕਾਰ ਉਸ ਉੱਤੇ ਆਪਣਾ ਪ੍ਰਭਾਵ ਨਹੀਂ ਪਾ ਸਕਦੇ),


ਕਿਉਂਕਿ ਉਸ ਅਵਸਥਾ ਵਿੱਚ (ਮਨੁੱਖ ਦੇ ਅੰਦਰ) ਅਕਾਲ ਪੁਰਖ ਤੋਂ ਬਿਨਾਂ ਕੋਈ ਦੂਜਾ ਉੱਕਾ ਹੀ ਨਹੀਂ ਰਹਿੰਦਾ।


ਉਸ ਅਵਸਥਾ ਵਿੱਚ (ਜੋ ਮਨੁੱਖ ਹਨ ਉਹ) ਜੋਧੇ, ਮਹਾਬਲੀ ਤੇ ਸੂਰਮੇ ਹਨ।


ਉਹਨਾਂ ਦੇ ਰੋਮ ਰੋਮ ਵਿੱਚ ਅਕਾਲ ਪੁਰਖ ਵਸ ਰਿਹਾ ਹੈ।


ਉਸ (ਬਖਸ਼ਿਸ਼) ਵਾਲੀ ਅਵਸਥਾ ਵਿੱਚ ਅੱਪੜੇ ਹੋਏ ਮਨੁੱਖਾਂ ਦਾ ਮਨ ਨਿਰੋਲ ਅਕਾਲ ਪੁਰਖ ਦੀ ਵਡਿਆਈ ਵਿੱਚ ਪਰੋਤਾ ਰਹਿੰਦਾ ਹੈ।


(ਉਨਾਂ ਦੇ ਸਰੀਰ ਅਜਿਹੇ ਕੰਚਨ ਦੀ ਵੰਨੀ ਵਾਲੇ ਹੋ ਜਾਂਦੇ ਹਨ ਕਿ) ਉਹਨਾਂ ਦੇ ਸੋਹਣੇ ਰੂਪ ਵਰਣਨ ਨਹੀਂ ਕੀਤੀ ਜਾ ਸਕਦੇ ਉਹਨਾਂ ਦੇ ਮੂੰਹ ਉੱਤੇ ਨੂਰ ਹੀ ਨੂਰ ਲਿਸ਼ਕਦਾ ਹੈ।


(ਇਸ ਅਵਸਥਾ ਵਿੱਚ) ਉਹ ਆਤਮਕ ਮੌਤ ਨਹੀਂ ਮਰਦੇ ਤੇ ਮਾਇਆ ਉਹਨਾਂ ਨੂੰ ਠੱਗ ਨਹੀਂ ਸਕਦੀ,


ਜਿਨ੍ਹਾਂ ਦੇ ਮਨ ਵਿੱਚ ਅਕਾਲ ਪੁਰਖ ਵਸਦਾ ਹੈ।


ਉਸ ਅਵਸਥਾ ਵਿੱਚ ਕਈ ਭਵਣਾਂ ਦੇ ਭਗਤ ਜਨ ਵਸਦੇ ਹਨ।


ਜੋ ਸਦਾ ਖਿੜੇ ਰਹਿੰਦੇ ਹਨ (ਕਿਉਂਕਿ) ਉਹ ਸੱਚਾ ਅਕਾਲ ਪੁਰਖ ਉਹਨਾਂ ਦੇ ਮਨ ਵਿੱਚ (ਮੌਜੂਦ) ਹੈ।


ਸੱਚਖੰਡ ਵਿੱਚ (ਭਾਵ,ਅਕਾਲ ਪੁਰਖ ਨਾਲ ਇੱਕ ਰੂਪ ਹੋਣ ਵਾਲੀ ਅਵਸਥਾ ਵਿੱਚ) ਮਨੁੱਖ ਦੇ ਅੰਦਰ ਉਹ ਅਕਾਲ ਪੁਰਖ ਆਪ ਹੀ ਵਸਦਾ ਹੈ।


ਜੋ ਸ੍ਰਿਸ਼ਟੀ ਨੂੰ ਰਚ ਰਚ ਕੇ ਉਸ ਦੀ ਸੰਭਾਲ ਕਰਦਾ ਹੈ।


ਉਸ ਅਵਸਥਾ ਵਿੱਚ (ਭਾਵ, ਅਕਾਲ ਪੁਰਖ ਨਾਲ ਇੱਕ ਰੂਪ ਹੋਣ ਵਾਲੀ ਅਵਸਥਾ ਵਿੱਚ) ਮਨੁੱਖ ਨੂੰ ਬੇਅੰਤ ਖੰਡ, ਮੰਡਲ ਤੇ ਬੇਅੰਤ ਬ੍ਰਹਿਮੰਡ (ਦਿਸਦੇ ਹਨ, ਇਤਨੇ ਬੇਅੰਤ ਕਿ)


ਜੇ ਕੋਈ ਮਨੁੱਖ ਇਸ ਦਾ ਕਥਨ ਕਰਨ ਲੱਗੇ, ਤਾਂ ਉਹਨਾਂ ਦੇ ਓੜਕ ਨਹੀਂ ਪੈ ਸਕਦੇ।


ਉਸ ਅਵਸਥਾ ਵਿੱਚ ਬੇਅੰਤ ਭਵਣ ਤੇ ਆਕਾਰ ਦਿਸਦੇ ਹਨ, (ਜਿਨ੍ਹਾਂ ਸਭਨਾਂ ਵਿੱਚ)


ਉਸੇ ਤਰ੍ਹਾਂ ਕਾਰ ਚੱਲ ਰਹੀ ਹੈ ਜਿਵੇਂ ਅਕਾਲ ਪੁਰਖ ਦਾ ਹੁਕਮ ਹੁੰਦਾ ਹੈ (ਭਾਵ, ਇਸ ਅਵਸਥਾ ਵਿੱਚ ਅੱਪੜ ਕੇ ਮਨੁੱਖ ਨੂੰ ਹਰ ਥਾਂ ਅਕਾਲ ਪੁਰਖ ਦੀ ਰਜ਼ਾ ਵਰਤਦੀ ਦਿਸਦੀ ਹੈ)।


(ਉਸ ਨੂੰ ਪ੍ਰਤੱਖ ਦਿਸਦਾ ਹੈ ਕਿ) ਅਕਾਲ ਪੁਰਖ ਵਿਚਾਰ ਕਰਕੇ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ ਤੇ ਖੁਸ਼ ਹੁੰਦਾ ਹੈ।


 ਹੇ ਨਾਨਕ ! ਇਹ ਅਵਸਥਾ ਦਾ ਕਥਨ ਕਰਨਾ ਬਹੁਤ ਹੀ ਔਖਾ ਹੈ (ਭਾਵ, ਇਹ ਅਵਸਥਾ ਬਿਆਨ ਨਹੀਂ ਹੋ ਸਕਦੀ, ਅਨੁਭਵ ਹੀ ਕੀਤੀ ਜਾ ਸਕਦੀ ਹੈ)।।੩੭।।


(ਜੇ) ਜਤ ਰੂਪ ਦੁਕਾਨ (ਹੋਵੇ), ਧੀਰਜ ਸੁਨਿਆਰਾ ਬਣੇ,


ਮਨੁੱਖ ਦੀ ਆਪਣੀ ਮੱਤ ਅਹਿਰਣ ਹੋਵੇ, (ਉਸ ਮਤ ਅਹਿਰਣ ਉੱਤੇ ਗਿਆਨ ਹਥੌੜਾ (ਵੱਜੇ)।


(ਜੇ) ਅਕਾਲ ਪੁਰਖ ਦਾ ਡਰ ਧੌਂਕਣੀ (ਹੋਵੇ), ਘਾਲ ਕਮਾਈ ਅੱਗ (ਹੋਵੇ),


ਪ੍ਰੇਮ ਕੁਠਾਲੀ ਹੋਵੇ ਤਾਂ ਉਸ (ਕੁਠਾਲੀ) ਵਿੱਚ ਅਕਾਲ ਪੁਰਖ ਦਾ ਅੰਮ੍ਰਿਤ ਨਾਮ ਗੁਲਾਵੋ।


(ਕਿਉਂਕਿ ਇਹੋ ਜਿਹੀ ਹੀ) ਸੱਚੀ ਟਕਸਾਲ ਵਿੱਚ (ਗੁਰੂ ਦਾ) ਸ਼ਬਦ ਘੜਿਆ ਜਾਂਦਾ ਹੈ।


ਇਹ ਕਾਰ ਉਹਨਾਂ ਮਨੁੱਖਾਂ ਦੀ ਹੈ, ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਹੁੰਦੀ ਹੈ।


ਜਿੰਨਾ ਉੱਤੇ ਬਖਸ਼ਿਸ਼ ਹੁੰਦੀ ਹੈ, ਹੇ ਨਾਨਕ ! ਉਹ ਮਨੁੱਖ ਅਕਾਲ ਪੁਰਖ ਦੀ ਕਿਰਪਾ ਦ੍ਰਿਸ਼ਟੀ ਨਾਲ ਨਿਹਾਲ ਹੋ ਜਾਂਦਾ ਹੈ।।੩੮।।

ਸਲੋਕੁ 

ਪ੍ਰਾਣ (ਸਰੀਰਾਂ ਲਈ ਇਉਂ ਹਨ ਜਿਵੇਂ) ਗੁਰੂ (ਜੀਵਾਂ ਦੇ ਆਤਮਾ ਲਈ) ਹੈ। ਪਾਣੀ (ਸਭ ਜੀਵਾਂ ਦਾ ਪਿਉ ਹੈ ਅਤੇ ਧਰਤੀ (ਸਭ ਦੀ) ਵੱਡੀ ਮਾਂ ਹੈ ।


ਦਿਨ ਅਤੇ ਰਾਤ ਦੋਵੇਂ ਖਿਡਾਵਾ ਤੇ ਖਿਡਾਵੀ ਹਨ, ਸਾਰਾ ਸੰਸਾਰ ਖੇਡ ਰਿਹਾ ਹੈ, (ਭਾਵ, ਸੰਸਾਰ ਦੇ ਸਾਰੇ ਜੀਵ ਰਾਤ ਨੂੰ ਸੌਣ ਵਿੱਚ ਅਤੇ ਦਿਨੇ ਕਾਰ ਵਿਹਾਰ ਵਿੱਚ ਪਰਚੇ ਪਏ ਹਨ)।


ਧਰਮਰਾਜ ਅਕਾਲ ਪੁਰਖ ਦੀ ਹਜ਼ੂਰੀ ਵਿੱਚ (ਜੀਵਾਂ ਦੇ ਕੀਤੇ ਹੋਏ) ਚੰਗੇ ਤੇ ਮੰਦੇ ਕੰਮ ਵਿਚਾਰਦਾ ਹੈ।


ਆਪੋ ਆਪਣੇ (ਇਨ੍ਹਾਂ ਕੀਤੇ ਹੋਏ) ਕਰਮਾਂ ਦੇ ਅਨੁਸਾਰ ਕਈ ਜੀਵ ਅਕਾਲ ਪੁਰਖ ਦੇ ਨੇੜੇ ਹੋ ਜਾਂਦੇ ਹਨ ਅਤੇ ਅਕਾਲ ਪੁਰਖ ਤੋਂ ਦੂਰ ਹੋ ਜਾਂਦੇ ਹਨ।


ਹੇ ਨਾਨਕ ! ਜਿੰਨਾ ਮਨੁੱਖਾਂ ਨੇ ਅਕਾਲ ਪੁਰਖ ਦਾ ਨਾਮ ਸਿਮਰਿਆ ਹੈ ਉਹ ਆਪਣੀ ਮਿਹਨਤ ਸਫਲੀ ਕਰ ਗਏ ਹਨ।


(ਅਕਾਲ ਪੁਰਖ ਦੇ ਦਰ ਤੇ) ਉਹ ਉੱਜਲ ਮੁੱਖ ਵਾਲੇ ਹਨ ਅਤੇ (ਹੋਰ ਭੀ) ਕਈ ਜੀਵ ਉਹਨਾਂ ਦੀ ਸੰਗਤ ਵਿੱਚ (ਰਹਿ ਕੇ) ("ਕੂੜ ਦੀ ਪਾਲਿ" ਢਾਹ ਕੇ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਗਏ ਹਨ।।੧।।


ਰਾਗ ਆਸਾ ਵਿੱਚ ਗੁਰੂ ਨਾਨਕ ਜੀ ਦੀ ਬਾਣੀ 'ਸੋ-ਦਰ'।


ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।


(ਹੇ ਪ੍ਰਭੂ!) ਤੇਰਾ ਉਹ ਘਰ ਅਤੇ (ਉਸ ਘਰ ਦਾ) ਉਹ ਦਰਵਾਜ਼ਾ ਬੜਾ ਹੀ ਅਸਚਰਜ ਹੋਵੇਗਾ, ਜਿੱਥੇ ਬੈਠ ਕੇ ਤੂੰ ਸਾਰੇ ਜੀਵਾਂ ਦੀ ਸੰਭਾਲ ਕਰ ਰਿਹਾ ਹੈਂ।


(ਤੇਰੀ ਇਸ ਰਚੀ ਹੋਈ ਕੁਦਰਤ ਵਿੱਚ) ਅਨੇਕਾਂ ਤੇ ਅਨਗਿਣਤ ਵਾਜੇ ਤੇ ਰਾਗ ਹਨ; ਬੇਅੰਤ ਹੀ ਜੀਵ (ਉਹਨਾਂ ਵਾਜਿਆਂ ਨੂੰ) ਵਜਾਣ ਵਾਲੇ ਹਨ।


ਰਾਗਣੀਆਂ ਸਮੇਤ ਬੇਅੰਤ ਹੀ ਰਾਗਾਂ ਦੇ ਨਾਮ ਲਏ ਜਾਂਦੇ ਹਨ। ਅਨੇਕਾਂ ਹੀ ਜੀਵ (ਇਹਨਾਂ ਰਾਗ ਰਾਗਣੀਆਂ ਦੀ ਰਾਹੀ ਤੈਨੂੰ) ਗਾਣ ਵਾਲੇ ਹਨ (ਤੇਰੀ ਸਿਫਤ ਦੇ ਗੀਤ ਗਾ ਰਹੇ ਹਨ)।


(ਹੇ ਪ੍ਰਭੂ!) ਹਵਾ ਪਾਣੀ ਅੱਗ (ਆਦਿਕ ਤੱਤ) ਤੇਰੇ ਗੁਣ ਗਾ ਰਹੇ ਹਨ (ਤੇਰੀ ਰਜ਼ਾ ਵਿੱਚ ਤੁਰ ਰਹੇ ਹਨ)। ਧਰਮਰਾਜ (ਤੇਰੇ) ਦਰ ਤੇ (ਖਲੋ ਕੇ ਤੇਰੀ ਸਿਫਤ ਸਲਾਹ ਦੀ ਗੀਤ) ਗਾ ਰਿਹਾ ਹੈ।


ਉਹ ਚਿੱਤਰ ਗੁਪਤ ਭੀ ਜੋ (ਜੀਵਾਂ ਦੇ ਚੰਗੇ ਮੰਦੇ ਕਰਮਾਂ ਦੇ ਲੇਖੇ) ਲਿਖਣੇ ਜਾਣਦੇ ਹਨ ਅਤੇ ਜਿਨ੍ਹਾਂ ਦੇ ਲਿਖੇ ਹੋਏ ਧਰਮਰਾਜ ਵਿਚਾਰਦਾ ਹੈ ਤੇਰੀ ਸਿਫਤ ਸਲਾਹ ਦੇ ਗੀਤ ਗਾ ਰਹੇ ਹਨ।


(ਹੇ ਪ੍ਰਭੂ!) ਅਨੇਕਾਂ ਦੇਵੀਆਂ ਸ਼ਿਵ ਅਤੇ ਬ੍ਰਹਮਾ (ਆਦਿਕ ਦੇਵਤੇ) ਜੋ ਤੇਰੇ ਸਵਾਰੇ ਹੋਏ ਹਨ ਸਦਾ (ਤੇਰੇ ਦਰ ਤੇ) ਸੋਭ ਰਹੇ ਹਨ ਤੈਨੂੰ ਗਾ ਰਹੇ ਹਨ (ਤੇਰੇ ਗੁਣ ਗਾ ਰਹੇ ਹਨ)।


ਕਈ ਇੰਦਰ ਦੇਵਤੇ ਆਪਣੇ ਤਖਤ ਉੱਤੇ ਬੈਠੇ ਹੋਏ ਦੇਵਤਿਆਂ ਸਮੇਤ ਤੇਰੇ ਦਰ ਉੱਤੇ ਤੈਨੂੰ ਗਾ ਰਹੇ ਹਨ (ਤੇਰੀ ਸਿਫਤ ਸਲਾਹ ਦੇ ਗੀਤ ਗਾ ਰਹੇ ਹਨ)।


(ਹੇ ਪ੍ਰਭੂ!) ਸਿੱਧ ਲੋਕ ਸਮਾਧੀਆਂ ਲਾ ਕੇ ਤੈਨੂੰ ਗਾ ਰਹੇ ਹਨ। ਸਾਧ ਜਨ (ਤੇਰੇ ਗੁਣਾਂ ਦੀ) ਵਿਚਾਰ ਕਰਕੇ ਤੈਨੂੰ ਸਲਾਹ ਰਹੇ ਹਨ।













No comments

Powered by Blogger.