8

ਗੁਰਬਾਣੀ ਦੀ ਵਿਆਖਿਆ ਪੰਜਾਬੀ ਵਿੱਚ - ਅੰਗ 25

ਗੁਰਬਾਣੀ ਦੀ ਵਿਆਖਿਆ ਪੰਜਾਬੀ ਵਿੱਚ - ਅੰਗ 25


guru granth sahib with meaning in punjabi



ਸੂਝ (ਪ੍ਰਭੂ ਜੀਵਾਂ ਨੂੰ ਦਿੰਦਾ ਹੈ) ਉਹੋ ਜਿਹਾ ਜੀਵਨ ਰਸਤਾ ਉਹ ਫੜ ਲੈਂਦੇ ਹਨ।

 

(ਉਸੇ ਮਿਲੀ ਸੂਝ ਅਨੁਸਾਰ) ਜੀਵ (ਜਗਤ ਵਿੱਚ) ਆਉਂਦੇ ਹਨ ਤੇ ਇਥੋਂ ਚਲੇ ਜਾਂਦੇ ਹਨ। ਇਹ ਮਰਯਾਦਾ ਤੋਰਨ ਵਾਲਾ ਪ੍ਰਭੂ ਆਪ ਹੀ ਹੈ।।੧।।


ਹੇ ਜੀਵ! ਤੂੰ (ਆਪਣੀ ਚੰਗੀ ਸੂਝ-ਅਕਲ ਵਿਖਾਣ ਲਈ) ਕਿਉਂ ਚਲਾਕੀ ਕਰਦਾ ਹੈਂ?


ਉਹ ਪਰਮਾਤਮਾ ਹੀ (ਜੀਵਾਂ ਨੂੰ ਸੂਝ) ਦਿੰਦਾ ਭੀ ਹੈ ਤੇ ਲੈ ਭੀ ਲੈਂਦਾ ਹੈ, ਰਤਾ ਚਿਰ ਨਹੀਂ ਲਾਉਂਦਾ।।੧।। ਰਹਾਉ।।


ਹੇ ਮਾਲਕ-ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਸਾਰੇ ਜੀਵਾਂ ਦਾ ਤੂੰ ਹੀ ਖਸਮ ਹੈਂ।


(ਜੇ ਜੀਵ ਤੈਥੋਂ ਮਿਲੀ ਸੂਝ-ਅਕਲ ਦਾ ਮਾਣ ਭੀ ਕਰਨ, ਤਾਂ ਭੀ) ਤੂੰ ਗੁੱਸੇ ਵਿੱਚ ਨਹੀਂ ਆਉਂਦਾ (ਕਿਉਂਕਿ ਆਖਰ ਇਹ ਜੀਵ ਸਾਰੇ ਤੇਰੇ ਹੀ ਹਨ)।


ਹੇ ਮਾਲਕ ਪ੍ਰਭੂ! ਜੇ ਤੂੰ ਗੁੱਸੇ ਵਿੱਚ ਆਵੇਂ (ਤਾਂ ਕਿਸ ਉੱਤੇ ਆਵੇਂ?)


ਤੂੰ ਉਹਨਾਂ ਦਾ ਮਾਲਕ ਹੈਂ, ਉਹ ਸਾਰੇ ਤੇਰੇ ਹੀ ਬਣਾਏ ਹੋਏ ਹਨ।।੨।।


(ਹੇ ਪ੍ਰਭੂ!) ਅਸੀਂ ਜੀਵ ਬੜਬੋਲੇ ਹਾਂ, ਅਸੀਂ (ਤੈਥੋਂ ਮਿਲੀ ਸੂਝ-ਅਕਲ ਉੱਤੇ ਮਾਣ ਕਰਕੇ ਅਨੇਕਾਂ ਵਾਰੀ) ਫਿੱਕੇ ਬੋਲ ਬੋਲ ਦਿੰਦੇ ਹਾਂ,


ਪਰ ਤੂੰ (ਸਾਡੇ ਕੁਬੋਲਾਂ ਨੂੰ) ਮਿਹਰ ਦੀ ਨਿਗਾਹ ਨਾਲ ਪਰਖਦਾ ਹੈਂ।


(ਗੁਰੂ ਦੇ ਦੱਸੇ ਰਾਹ ਉੱਤੇ ਤੁਰ ਕੇ) ਜਿਸ ਮਨੁੱਖ ਦੇ ਅੰਦਰ ਉੱਚਾ ਆਚਰਨ ਬਣ ਜਾਂਦਾ ਹੈ ਉਸਦੀ ਸੂਝ-ਅਕਲ ਭੀ ਗੰਭੀਰ ਹੋ ਜਾਂਦੀ ਹੈ (ਤੇ ਉਹ ਬੜਬੋਲਾ ਨਹੀਂ ਬਣਦਾ)।


(ਉੱਚੇ) ਆਚਰਨ ਤੋਂ ਬਿਨਾਂ ਮਨੁੱਖ ਦੀ ਸੂਝ ਬੂਝ ਭੀ ਨੀਵੀਂ ਰਹਿੰਦੀ ਹੈ।।੩।।


ਨਾਨਕ ਬੇਨਤੀ ਕਰਦਾ ਹੈ, ਅਸਲ ਗਿਆਨਵਾਨ ਮਨੁੱਖ ਉਹ ਹੈ,


ਜੋ ਆਪਣੇ ਅਸਲੇ ਨੂੰ ਪਛਾਣਦਾ ਹੈ, ਜੋ ਉਸ ਪਰਮਾਤਮਾ ਨੂੰ ਹੀ (ਅਕਲ ਦਾਤਾ) ਸਮਝਦਾ ਹੈ,


ਜੋ ਗੁਰੂ ਦੀ ਮਿਹਰ ਨਾਲ (ਆਪਣੀ ਚਤੁਰਾਈ ਛੱਡ ਕੇ ਅਕਲ-ਦਾਤੇ ਪ੍ਰਭੂ ਦੇ ਗੁਣਾਂ ਦਾ) ਵਿਚਾਰ ਕਰਦਾ ਹੈ।


ਅਜੇਹਾ ਗਿਆਨਵਾਨ ਮਨੁੱਖ ਪ੍ਰਭੂ ਦੀ ਹਜ਼ੂਰੀ ਵਿੱਚ ਕਬੂਲ ਹੋ ਜਾਂਦਾ ਹੈ।।੪।।੩੦।।


ਹੇ ਪ੍ਰਭੂ! ਤੂੰ (ਇੱਕ) ਦਰੀਆ (ਸਮਾਨ ਹੈਂ), ਮੈਂ (ਤੇਰੇ ਵਿੱਚ ਰਹਿਣ ਵਾਲੀ) ਇੱਕ ਨਿੱਕੀ ਜਿਹੀ ਮੱਛੀ ਹਾਂ। ਮੈਂ ਤੇਰਾ ਅਖੀਰਲਾ ਬੰਨਾ ਨਹੀਂ ਲੱਭ ਸਕਦੀ। ਮੇਰੀ ਹਾਲਤ ਤੂੰ ਹੀ ਜਾਣਦਾ ਹੈਂ, ਤੂੰ ਹੀ (ਨਿਤ) ਦੇਖਦਾ ਹੈਂ।


ਤੂੰ (ਦਰੀਆ ਹੀ ਦਰੀਆ) ਹੈਂ। ਜੇ ਮੈਂ ਤੈਂ ਦਰੀਆ ਵਿੱਚੋਂ ਬਾਹਰ ਨਿਕਲ ਜਾਵਾਂ, ਤਾਂ ਉਸੇ ਵੇਲੇ ਤੜਫ ਮਰਦੀ ਹਾਂ (ਮੇਰਾ ਜੀਵਨ ਤੇਰੇ ਹੀ ਆਸਰੇ ਹੈ)।।੧।।


(ਹੇ ਦਰੀਆ-ਪ੍ਰਭੂ! ਤੈਥੋਂ ਵਿਛੋੜਨ ਵਾਲੇ ਨਾਹ ਮੈਨੂੰ ਮਾਛੀ ਦੀ ਸਮਝ ਹੈ, ਨਾਹ ਹੀ ਉਸ ਦੇ ਜਾਲ ਦੀ (ਉਹਨਾਂ ਤੋਂ ਬਚਣਾ ਮੇਰੇ ਵੱਸ ਦੀ ਗੱਲ ਨਹੀਂ)।


(ਤੈਥੋਂ ਵਿਛੋੜਨ ਵਾਸਤੇ) ਜਦੋਂ ਮੈਨੂੰ ਕੋਈ (ਆਤਮਕ) ਦੁੱਖ ਵਿਆਪਦਾ ਹੈ, ਤਾਂ ਮੈਂ ਤੈਨੂੰ ਹੀ ਯਾਦ ਕਰਦੀ ਹਾਂ।।੧।। ਰਹਾਉ।।


ਹੇ ਪ੍ਰਭੂ! ਤੂੰ (ਇਸ ਜਗਤ ਵਿੱਚ) ਹਰ ਥਾਂ ਮੌਜੂਦ ਹੈਂ, ਮੈਂ ਤੈਨੂੰ ਕਿਤੇ ਦੂਰ ਵੱਸਦਾ ਸਮਝਿਆ ਹੋਇਆ ਹੈ।


(ਅਸਲ ਗੱਲ ਇਹ ਹੈ ਕਿ) ਜੋ ਕੁਝ ਮੈਂ ਕਰਦਾ ਹਾਂ, ਉਹ ਤੇਰੀ ਹਜ਼ੂਰੀ ਵਿੱਚ ਹੀ ਕਰਦਾ ਹਾਂ।


ਤੂੰ ਸਭ ਕੁਝ ਵੇਖਦਾ ਹੈਂ (ਫਿਰ ਭੀ) ਮੈਂ ਆਪਣੇ ਕੀਤੇ ਕੰਮਾਂ ਤੋਂ ਮੁੱਕਰ ਜਾਂਦਾ ਹਾਂ ।


ਮੈਂ ਨਾਹ ਉਸ ਕੰਮ ਵਿੱਚ ਲੱਗਦਾ ਹਾਂ ਜੋ ਤੈਨੂੰ ਪ੍ਰਵਾਨ ਹੋਵੇ ਨਾਹ ਹੀ ਮੈਂ ਤੇਰੇ ਨਾਮ ਵਿੱਚ ਜੁੜਦਾ ਹਾਂ।।੨।।


ਹੇ ਪ੍ਰਭੂ! ਜੋ ਕੁਝ ਤੂੰ ਮੈਨੂੰ ਦਿੰਦਾ ਹੈ, ਮੈਂ ਉਹੀ ਖਾਂਦਾ ਹਾਂ।


ਕੋਈ ਹੋਰ ਦਰਵਾਜ਼ਾ ਨਹੀਂ ਹੈ ਜਿੱਥੇ ਮੈਂ ਜਾਵਾਂ (ਤੇ ਸਵਾਲੀ ਬਣਾਂ)।


ਨਾਨਕ ਸਿਰਫ ਇਹ ਬੇਨਤੀ ਕਰਦਾ ਹੈ।


ਕਿ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਇਹ ਸਰੀਰ ਤੇਰਾ ਹੀ ਦਿੱਤਾ ਹੋਇਆ ਹੈ, ਇਹ ਸਭ ਕੁਝ ਤੇਰੇ ਹੀ ਆਸਰੇ ਰਹਿ ਸਕਦਾ ਹੈ।।੩।।


ਪ੍ਰਭੂ ਆਪ ਹੀ ਹਰੇਕ ਜੀਵ ਦੇ ਨੇੜੇ ਹੈ, ਆਪ ਹੀ ਦੂਰ ਭੀ ਹੈ, ਆਪ ਹੀ ਸਾਰੇ ਜਗਤ ਵਿੱਚ ਮੌਜੂਦ ਹੈ।


ਪ੍ਰਭੂ ਆਪ ਹੀ ਹਰੇਕ ਜੀਵ ਦੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਦੀ ਅਰਜ਼ੋਈ ਸੁਣਦਾ ਹੈ, ਆਪ ਹੀ ਆਪਣੀ ਸੱਤਿਆ ਨਾਲ ਜਗਤ ਪੈਦਾ ਕਰਦਾ ਹੈ।


ਹੇ ਨਾਨਕ! ਜੋ ਹੁਕਮ ਉਸ ਨੂੰ ਚੰਗਾ ਲੱਗਦਾ ਹੈ, ਉਹੀ ਹਰੇਕ ਜੀਵ ਨੂੰ ਕਬੂਲ ਕਰਨਾ ਪੈਂਦਾ ਹੈ।।੪।।੩੧।।


ਪ੍ਰਭੂ ਦਾ ਪੈਦਾ ਕੀਤਾ ਹੋਇਆ ਜੀਵ ਆਪਣੇ ਮਨ ਵਿੱਚ (ਮਾਇਆ ਦਾ) ਕੀਹ ਮਾਣ ਕਰ ਸਕਦਾ ਹੈ?


(ਦੁਨੀਆਂ ਦੇ ਪਦਾਰਥਾਂ ਦੀ) ਵੰਡ (ਦੀ ਤਾਕਤ) ਦਾਤਾਰ ਪ੍ਰਭੂ ਦੇ ਆਪਣੇ ਹੱਥ ਵਿੱਚ ਹੈ।


ਉਸ ਦੀ ਮਰਜ਼ੀ ਹੈ ਕਿ ਧਨ-ਪਦਾਰਥ ਦੇਵੇ ਜਾਂ ਨਾਹ ਦੇਵੇ।


ਪੈਦਾ ਕੀਤੇ ਜੀਵ ਦੇ ਆਖਿਆਂ ਕੁਝ ਨਹੀਂ ਬਣ ਸਕਦਾ।।੧।।


ਪਰਮਾਤਮਾ ਆਪ ਸਦਾ-ਥਿਰ ਰਹਿਣ ਵਾਲਾ ਹੈ, ਉਸਨੂੰ ਸਦਾ-ਥਿਰ ਰਹਿਣ ਵਾਲਾ (ਆਪਣਾ ਨਾਮ) ਹੀ ਪਸੰਦ ਆਉਂਦਾ ਹੈ।


ਪਰ ਗਿਆਨਹੀਣ ਜੀਵ (ਮਾਇਆ ਦੀ ਮਲਕੀਅਤ ਦੇ ਕਾਰਨ) ਹੋਛਾ ਹੈ, ਸਦਾ ਹੋਛਾ ਹੀ ਟਿਕਿਆ ਰਹਿੰਦਾ ਹੈ (ਪ੍ਰਭੂ ਨੂੰ ਇਹ ਹੋਛਾ ਪਨ ਪਸੰਦ ਨਹੀਂ ਆ ਸਕਦਾ)।।੧।।ਰਹਾਉ।।


ਜਿਸ ਪਰਮਾਤਮਾ ਦੇ (ਪੈਦਾ ਕੀਤੇ ਹੋਏ ਇਹ) ਰੁੱਖ ਬਿਰਖ ਹਨ ਉਹ ਹੀ ਇਹਨਾਂ ਨੂੰ ਸਜਾਵਟ ਦਿੰਦਾ ਹੈ।


ਜਿਹੋ ਜਿਹਾ ਰੁੱਖਾਂ ਦਾ ਅਸਲਾ ਹੈ, ਤਿਹੋ ਜਿਹਾ ਉਹਨਾਂ ਦਾ ਨਾਮ ਪੈ ਜਾਂਦਾ ਹੈ (ਉਹੋ ਜਿਹੇ ਉਹਨਾਂ ਨੂੰ ਫੁੱਲ ਫਲ ਪੈਂਦੇ ਹਨ)।


(ਇਸੇ ਤਰ੍ਹਾਂ ਜਿਹੋ ਜਿਹੀ) ਭਾਵਨਾ ਦਾ ਫੁੱਲ (ਕਿਸੇ ਮਨੁੱਖ ਦੇ ਅੰਦਰ ਹੈ) ਉਸੇ ਅਨੁਸਾਰ ਉਸਨੂੰ ਜੀਵਨ ਫਲ ਲੱਗਦਾ ਹੈ। ਉਸ ਦਾ ਜੀਵਨ ਬਣਦਾ ਹੈ)।


ਹਰੇਕ ਮਨੁੱਖ ਜੋ ਕੁਝ ਆਪ ਬੀਜਦਾ ਹੈ ਆਪ ਹੀ ਖਾਂਦਾ ਹੈ (ਜਿਹੋ ਜਿਹੇ ਕਰਮ ਕਰਦਾ ਹੈ, ਵੈਸਾ ਹੀ ਉਸਦਾ ਜੀਵਨ ਉਸਰਦਾ ਹੈ।।੨।।


ਜਿਸ ਮਨੁੱਖ ਦੇ ਅੰਦਰ ਅੰਞਾਣ ਮਨ ਜੀਵਨ-ਉਸਾਰੀ ਕਰਨ ਵਾਲਾ) ਰਾਜ-ਕਾਰੀਗਰ ਹੈ, ਉਸ ਦੀ ਜੀਵਨ-ਉਸਾਰੀ ਦੀ ਕੰਧ ਭੀ ਕੱਚੀ (ਕਮਜ਼ੋਰ) ਹੀ ਬਣਦੀ ਹੈ।


ਉਸ ਦੀ ਅਕਲ ਭੀ ਫਿੱਕੀ ਤੇ ਉਸ ਦਾ ਸਾਰਾ ਜੀਵਨ ਭੀ ਫਿੱਕਾ (ਬੇਰਸਾ) ਹੀ ਰਹਿੰਦਾ ਹੈ।


(ਪਰ ਜੀਵ ਦੇ ਕੀਹ ਵੱਸ?) ਹੇ ਨਾਨਕ! ਜੇ ਪ੍ਰਭੂ ਆਪ ਜੀਵ ਦੇ ਜੀਵਨ ਨੂੰ ਸੁਧਾਰੇ ਤਾਂ ਹੀ ਸੁਧਰਦਾ ਹੈ।


(ਨਹੀਂ ਤਾਂ) ਪ੍ਰਭੂ ਦੇ ਨਾਮ ਤੋਂ ਵਾਂਜੇ ਰਹਿ ਕੇ ਉਸ ਦੀ ਹਜ਼ੂਰੀ ਵਿੱਚ ਆਦਰ ਨਹੀਂ ਮਿਲਦਾ।।੩।।੩੨।।


ਅਛਲ ਮਾਇਆ ਜਿਸ ਨੂੰ ਕੋਈ ਛਲਣ ਦਾ ਜਤਨ ਕਰੇ ਤਾਂ ਛਲੀ ਨਹੀਂ ਜਾਂਦੀ, ਜਿਸ ਨੂੰ ਕਿਸੇ ਦੀ ਕਟਾਰ ਕੋਈ ਜ਼ਖਮ ਨਹੀਂ ਕਰ ਸਕਦੀ (ਜਿਸ ਨੂੰ ਕੋਈ ਮਾਰ ਮੁਕਾ ਨਹੀਂ ਸਕਦਾ) ਦੇ ਅੱਗੇ ਲੋਭੀ ਜੀਵ ਦਾ ਮਨ ਡੋਲ ਜਾਂਦਾ ਹੈ।


ਮਾਲਕ ਪ੍ਰਭੂ ਦੀ ਰਜ਼ਾ ਇਸੇ ਤਰ੍ਹਾਂ ਦੀ ਹੈ (ਭਾਵ ਜਗਤ ਵਿੱਚ ਨਿਯਮ ਹੀ ਇਹ ਹੈ ਕਿ ਜਿੱਥੇ ਨਾਮ ਨਹੀਂ, ਉਥੇ ਮਨ ਮਾਇਆ ਅੱਗੇ ਡੋਲ ਜਾਂਦਾ ਹੈ)।।੧।।


(ਸਿਮਰਨ ਦੇ) ਤੇਲ ਤੋਂ ਬਿਨਾਂ (ਆਤਮਕ ਜੀਵਨ ਦਾ( ਦੀਵਾ ਕਿਵੇਂ ਟਹਕਦਾ ਰਹਿ ਸਕੇ? (ਮਾਇਆ-ਮੋਹ ਦੀ ਹਨੇਰੀ ਦੇ ਝੋਂਕੇ ਜਿੰਦ ਨੂੰ ਅਡੋਲ ਨਹੀਂ ਰਹਿਣ ਦਿੰਦੇ।।੧।।ਰਹਾਉ।।


ਧਰਮ ਪੁਸਤਕਾਂ ਅਨੁਸਾਰ ਜੀਵਨ ਬਣਾਈਏ (-ਇਹ ਹੋਵੇ ਤੇਲ), ਪਰਮਾਤਮਾ ਦਾ ਡਰ ਦੀ ਸਰੀਰ (-ਦੀਵੇ ਵਿੱਚ ਵੱਟੀ ਪਾ ਦੇਈਏ,


ਪਰਮਾਤਮਾ ਨਾਲ ਡੂੰਘੀ ਸਾਂਝ (-ਇਹ ਅੱਗ) ਲਿਆ ਕੇ ਬਾਲੀਏ।।੨।।


ਇਹ ਨਾਮ-ਤੇਲ ਹੋਵੇ, ਤਾਹੀਏਂ ਇਹ ਜੀਵਨ ਦਾ ਦੀਵਾ ਟਹਿਕਦਾ ਹੈ।


ਪ੍ਰਭੂ ਦੇ ਨਾਮ ਦਾ ਚਾਨਣ ਕਰ, ਤਦੋਂ ਹੀ ਮਾਲਕ ਪ੍ਰਭੂ ਦਾ ਦਰਸ਼ਨ ਹੁੰਦਾ ਹੈ।।੧।।ਰਹਾਉ।।


(ਜਿਸ ਮਨੁੱਖ ਨੂੰ) ਇਸ ਸਰੀਰ ਵਿੱਚ ਗੁਰੂ ਦਾ ਉਪਦੇਸ਼ ਅਸਰ ਕਰਦਾ ਹੈ,


(ਪ੍ਰਭੂ ਦੀ) ਸੇਵਾ ਕਰਨ ਨਾਲ (ਸਿਮਰਨ ਕਰਨ ਨਾਲ) ਉਸਨੂੰ ਆਤਮਕ ਆਨੰਦ ਮਿਲਦਾ ਹੈ।



No comments

Powered by Blogger.